ਅਪਰਾਧਸਿਆਸਤਖਬਰਾਂ

ਲਖੀਮਪੁਰ ਖੀਰੀ ਕਾਂਡ ’ਚ ਰਾਕੇਸ਼ ਜੈਨ ਕਰਨਗੇ ਜਾਂਚ ਦੀ ਨਿਗਰਾਨੀ

ਨਵੀਂ ਦਿੱਲੀ-ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ਦੀ ਨਿਗਰਾਨੀ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦਾ ਪੁਨਰਗਠਨ ਕੀਤਾ ਹੈ। ਇਸ ਵਿੱਚ 3 ਸੀਨੀਅਰ ਆਈਪੀਐਸ ਅਫਸਰ ਐਸਬੀ ਸ਼ਿਰੋਡਕਰ, ਦੀਪਇੰਦਰ ਸਿੰਘ ਅਤੇ ਪਦਮਜਾ ਚੌਹਾਨ ਨੂੰ ਸ਼ਾਮਲ ਕੀਤਾ ਗਿਆ ਹੈ। ਸੁਪਰੀਮ ਕੋਰਟ ਚਾਰਜਸ਼ੀਟ ਦਾਇਰ ਕਰਨ ਅਤੇ ਸੇਵਾਮੁਕਤ ਜੱਜ ਦੀ ਰਿਪੋਰਟ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਕਰੇਗਾ।
ਪਿਛਲੀ ਸੁਣਵਾਈ ’ਚ ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਉੱਤਰ ਪ੍ਰਦੇਸ਼ ਪੁਲਸ ਦੀ ਜਾਂਚ ’ਤੇ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਚੱਲ ਰਹੀ ਜਾਂਚ ਦੀ ਨਿਗਰਾਨੀ ਲਈ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਯਕੀਨੀ ਬਣਾਉਣ ਲਈ ਕਿ ਕੇਸ ਵਿੱਚ ਸਬੂਤਾਂ ਦੀ ਕੋਈ ਮਿਲਾਵਟ ਨਾ ਹੋਵੇ, ਅਸੀਂ ਲਖੀਮਪੁਰ ਖੀਰੀ ਕੇਸ ਦੀ ਜਾਂਚ ਦੀ ਨਿਗਰਾਨੀ ਲਈ ਹਾਈ ਕੋਰਟ ਦੇ ਇੱਕ ਵੱਖਰੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਤਿਆਰ ਹਾਂ। ਬੈਂਚ ਨੇ ਕਿਹਾ ਸੀ ਕਿ ਜਾਂਚ ਉਸ ਤਰ੍ਹਾਂ ਨਹੀਂ ਹੋ ਰਹੀ ਜਿਸ ਤਰ੍ਹਾਂ ਅਸੀਂ ਉਮੀਦ ਕਰਦੇ ਹਾਂ।

Comment here