ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ

ਨਵੀਂ ਦਿੱਲੀ :  ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੇੜੀ ਦੇ ਦੰਗਿਆਂ ਦੇ ਦੋਸ਼ੀ ਇਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ‘ਚ ਤਿਕੁਨੀਆ ਦੰਗਿਆਂ ਤੋਂ ਬਾਅਦ ਹੋਈ ਹਿੰਸਾ ‘ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਤੇ ਮੁਕੱਦਮਾ ਦਰਜ ਕੀਤਾ ਗਿਆ ਸੀ। ਅੱਜ ਇਲਾਹਾਬਾਦ ਹਾਈਕੋਰਟ ਨੇ ਵੱਡਾ ਫੈਸਲਾ ਲੈਂਦਿਆਂ ਇਸ ਮਾਮਲੇ ਦੇ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ਼ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਜ਼ਮਾਨਤ ਦੇ ਦਿੱਤੀ ਹੈ। ਲਖੀਮਪੁਰ ਖੀਰੀ ਦੇ ਟਿਕੂਨੀਆ ਹਿੰਸਾ ਮਾਮਲੇ ਦਾ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਕਰੀਬ ਚਾਰ ਮਹੀਨਿਆਂ ਤੋਂ ਲਖੀਮਪੁਰ ਖੇੜੀ ਜੇਲ ‘ਚ ਆਪਣੇ ਸਾਥੀਆਂ ਨਾਲ ਬੰਦ ਹੈ। ਹਾਈ ਕੋਰਟ ਦੀ ਲਖਨਊ ਬੈਂਚ ਨੇ ਅੱਜ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਆਸ਼ੀਸ਼ ਮਿਸ਼ਰਾ ਟੈਨੀ ਦੇ ਬੇਟੇ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Comment here