ਸਿਆਸਤਖਬਰਾਂ

ਲਖੀਮਪੁਰ ਖੀਰੀ ਮਾਮਲੇ ਚ ਕਾਰਵਾਈ ਦੀ ਮੰਗ ਕਰਦਿਆਂ ਕਿਸਾਨਾਂ ਦਾ ਅੱਜ ਰੇਲ ਰੋਕੋ ਅੰਦੋਲਨ

ਨਵੀਂ ਦਿੱਲੀ- ਯੂ ਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਦਰੜ ਕੇ ਮਾਰਨ ਦੇ ਮਾਮਲੇ ਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਅਤੇ ਸਖਤ ਕਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਖੇਤੀ ਕਨੂੰਨਾਂ ਖਿਲਾਫ ਚਲ ਰਹੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੇਸ਼ ਵਿੱਚ 10-4 ਵਜੇ ਤੱਕ ਦਾ ਛੇ ਘੰਟੇ ਦਾ ਰੇਲ ਰੋਕੋ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨਾਂ ਦੇ ਅੰਦੋਲਨ ਕਾਰਨ ਸਾਰੇ ਰੇਲ ਮਾਰਗਾਂ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਪੰਜਾਬ, ਹਰਿਆਣਾ, ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹੋਰ ਸੂਬਿਆਂ ਵਿਚ ਵੀ ਕਿਸਾਨ ਵੱਲੋਂ ਸਵੇਰੇ ਰੇਲਾਂ ਰੋਕੀਆਂ ਗਈਆਂ। ਕਿਸਾਨ ਰੇਲ ਦੀਆਂ ਪਟੜੀਆਂ ’ਤੇ ਬੈਠ ਗਏ। ਮੁਸਾਫਰ ਬਹੁਤ ਪਰੇਸ਼ਾਨ ਹੋਏ।

Comment here