ਲਖਨਊ: ਕਿਸਾਨਾਂ ਦੇ ਵਿਰੋਧ ਕਾਰਨ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਵਿੱਚ ਚਾਰ ਕਿਸਾਨਾਂ ਨੂੰ ਮਾਰਨ ਦੇ ਦੋਸ਼ ਚ ਘਿਰੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਅੱਜ ਸ਼ਾਮ ਨੂੰ ਲਖੀਮਪੁਰ ਜੇਲ੍ਹ ਤੋਂ ਰਿਹਾਅ ਕਰ ਦਿੱਤਾ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 3 ਅਕਤੂਬਰ ਦੀ ਘਟਨਾ ਦੇ ਸਬੰਧ ਵਿੱਚ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਵਿੱਚ ਇੱਕ ਵਾਹਨ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇੱਕ ਸਮੂਹ ਨੂੰ ਦਰੜ ਦਿੱਤਾ ਸੀ। ਜਿਸ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਲਖੀਮਪੁਰ ਖੇੜੀ ਕਾਂਡ ਦਾ ਮੁਲਜ਼ਮ ਆਸ਼ੀਸ਼ ਮਿਸ਼ਰਾ ਰਿਹਾਅ

Comment here