ਰਕੇਸ਼ ਟਿਕੈਤ ਦੇ ਵਿਗੜੇ ਬੋਲ
ਲਖਨਊ-ਯੂਪੀ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਦੁਖਦ ਘਟਨਾ ਨੂੰ ਲੈ ਕੇ ਜਿੱਥੇ ਸਿਆਸਤ ਗਰਮ ਹੈ, ਓਥੇ ਇਸ ਕੇਸ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਸ਼ਨਿਚਰਵਾਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ।ਆਸ਼ੀਸ਼ ਨੂੰ ਰਾਤ ਕਰੀਬ 11 ਵਜੇ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਰਾਤ ਨੂੰ ਹੀ ਜ਼ਿਲ੍ਹਾ ਮਜਿਸਟ੍ਰੇਟ ਕੋਰਟ ‘ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਰਾਤ ਕਰੀਬ 12.45 ਵਜੇ ਉਸ ਨੂੰ ਲਖੀਮਪੁਰ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੇ ਕਈ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਉਸ ਨੂੰ ਭਲ਼ਕੇ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਓਧਰ ਘਟਨਾ ਵਾਲੇ ਦਿਨ ਹਿੰਸਾ ਵਿੱਚ ਮਾਰੇ ਗਏ ਭਾਜਪਾ ਵਰਕਰਾਂ ਦੀ ਮੌਤ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬਿਆਨ ‘ਤੇ ਵਿਵਾਦ ਹੋ ਗਿਆ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਦੌਰਾਨ ਭਾਜਪਾ ਵਰਕਰਾਂ ਦੀ ਲਿੰਚਿੰਗ ਨੂੰ ਮੈਂ ਗ਼ਲਤ ਨਹੀਂ ਮੰਨਦਾ। ਅਸੀਂ ਉਸ ਨੂੰ ਗ਼ਲਤ ਨਹੀਂ ਮੰਨਦੇ। ਦਿੱਲੀ ਵਿੱਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਕਿਹਾ, ਲਖੀਮਪੁਰ ਖੀਰੀ ‘ਚ ਕਾਰਾਂ ਨਾਲ ਰੌਂਦ ਕੇ ਚਾਰ ਕਿਸਾਨਾਂ ਦੀ ਹੱਤਿਆ ਕਰ ਦਿੱਤੀ ਗਈ। ਇਸ ਦੀ ਪ੍ਰਤੀਕਿਰਿਆ ਦੇ ਸਵਰੂਪ ਦੋ ਭਾਜਪਾ ਵਰਕਰਾਂ ਦੀ ਹੱਤਿਆ ਕਰ ਦਿੱਤੀ ਗਈ। ਇਹ ਇਕ ਪ੍ਰਤੀਕਿਰਿਆ ਸੀ। ਮੈਂ ਹੱਤਿਆਵਾਂ ‘ਚ ਸ਼ਾਮਲ ਲੋਕਾਂ ਨੂੰ ਅਪਰਾਧੀ ਨਹੀਂ ਮੰਨਦਾ। ਪ੍ਰੈੱਸ ਕਾਨਫਰੰਸ ‘ਚ ਮੌਜੂਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਯੋਗੇਂਦਰ ਯਾਦਵ ਨੇ ਵੀ ਲਖੀਮਪੁਰ ਖੀਰੀ ਹਿੰਸਾ ‘ਚ ਨਿਆਂ ਦੀ ਮੰਗ ਕੀਤੀ ਜਿਸ ਵਿਚ ਚਾਰ ਕਿਸਾਨਾਂ ਸਮੇਤ 8 ਲੋਕ ਮਾਰੇ ਗਏ।
Comment here