ਅਪਰਾਧਸਿਆਸਤਖਬਰਾਂ

ਲਖੀਮਪੁਰ ਘਟਨਾ ਦੀ ਜਾਂਚ ਲਈ ਕਿਸਾਨ ਮੋਰਚੇ ਵੱਲੋਂ ਰਾਸ਼ਟਰਪਤੀ ਨੂੰ ਚਿੱਠੀ

ਨਵੀਂ ਦਿੱਲੀ – ਪਿਛਲੇ ਦਿਨੀ ਯੂ ਪੀ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਦੁਖਦ ਘਟਨਾ ਬਾਰੇ ਖੇਤੀ ਕਨੂੰਨਾਂ ਖਿਲਾਫ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ  ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਕ ਚਿੱਠੀ ਲਿਖ ਕੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੇ ਨਾਲ ਹੀ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਇਕ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਗਠਿਤ ਕਰਨ ਦੀ ਮੰਗ ਕੀਤੀ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੁੱਖ ਸੰਗਠਨ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਹਿੱਤਾਂ ਦਾ ਟਕਰਾਅਨਿਆਂ ਲਈ ਇਕ ਮੁੱਖ ਰੁਕਾਵਟ ਹੈ। ਕਿਸਾਨ ਮੋਰਚੇ ਨੇ ਦੋਸ਼ ਲਗਾਇਆ ਕਿ ਹਿਰਾਸਤ ’ਚ ਦੋਸ਼ੀਆਂ ਨਾਲ ‘ਵੀ.ਆਈ.ਪੀ.) ਰਵੱਈਆ ਕੀਤਾ ਜਾ ਰਿਹਾ ਹੈ। ਐੱਸ.ਕੇ.ਐੱਮ. ਨੇ ਆਪਣੀ ਚਿੱਠੀ ’ਚ ਕਿਹਾ,‘ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ। ਕਤਲ ’ਚ ਭੂਮਿਕਾ ਲਈ ਅਜੇ ਮਿਸ਼ਰਾ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ।’’ਮੋਰਚੇ ਨੇ ਕਿਹਾ,‘‘ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਇਕ ਐੱਸ.ਆਈ.ਟੀ. ਵਲੋਂ ਕੀਤੀ ਜਾਣੀ ਚਾਹੀਦੀ ਹੈ।’’ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਹੋਈ ਹਿੰਸਾ ’ਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਮੋਰਚੇ ਦਾ ਦੋਸ਼ ਹੈ ਕਿ ਹਿਰਾਸਤ ’ਚ ਦੋਸ਼ੀਆਂ ਨਾਲ ਵੀ.ਆਈ.ਪੀ. ਰਵੱਈਆ ਕੀਤਾ ਜਾ ਰਿਹਾ ਹੈ ਅਤੇ ਗਵਾਹਾਂ ਦੇ ਬਿਆਨ ਦਰਜ ਨਹੀਂ ਕੀਤੇ ਜਾ ਰਹੇ ਹਨ। ਮੋਰਚੇ ਨੇ ਚਿੱਠੀ ’ਚ ਕਿਹਾ,‘‘ਇਹ ਸਪੱਸ਼ਟ ਹੈ ਕਿ ਹਿੱਤਾਂ ਦਾ ਟਕਰਾਅ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਨਿਆਂ ਲਈ ਇਕ ਮੁੱਖ ਰੁਕਾਵਟ ਹੈ ਅਤੇ ਕੋਈ ਵੀ ਸੱਭਿਅਕ ਸਰਕਾਰ ਹੁਣ ਤੱਕ ਕੁਦਰਤੀ ਨਿਆਂ ਦੇ ਸਿਧਾਂਤਾਂ ਅਧੀਨ, ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਂਦੀ।

Comment here