ਅਪਰਾਧਸਿਆਸਤਖਬਰਾਂ

ਲਖੀਮਪੁਰ ਮਾਮਲਾ: ਯੋਗੀ ਸਰਕਾਰ ਸਾਬਕਾ ਜੱਜ ਕੋਲੋਂ ਜਾਂਚ ਲਈ ਤਿਆਰ

ਨਵੀਂ ਦਿੱਲੀ-ਯੂ ਪੀ ਚ ਵਾਪਰੇ ਲਖੀਮਪੁਰ ਖੀਰੀ ਕਾਂਡ ਮਾਮਲੇ  ਦੀ ਸੁਣਵਾਈ ਕਰ ਰਹੀ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਸੀਨੀਅਰ ਅਧਿਕਾਰੀਆਂ ਦੀ ਸੂਚੀ ਮੰਗੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਜ ਸਰਕਾਰ ਨੂੰ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਟੀਮ ਨੂੰ ‘ਅੱਪਗ੍ਰੇਡ’ ਜਾਂ ਸੁਧਾਰ ਕਰਨ ਲਈ ਵੀ ਕਿਹਾ ਹੈ।   ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਕਿਹਾ, “ਚਿੰਤਾ ਦੀ ਗੱਲ ਇਹ ਹੈ ਕਿ ਤੁਹਾਨੂੰ ਮਾਮਲੇ ਦੀ ਜਾਂਚ ਕਰਨ ਵਾਲੀ ਟਾਸਕ ਫੋਰਸ ਨੂੰ ਅਪਗ੍ਰੇਡ ਕਰਨਾ ਪਵੇਗਾ। ਇਸ ਵਿੱਚ ਉੱਚ ਦਰਜੇ ਦੇ ਅਧਿਕਾਰੀਆਂ ਦੀ ਲੋੜ ਹੈ। ਇਸ ਕੇਸ ਦੀ ਸੁਣਵਾਈ ਸੀਜੇਆਈ ਰਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਕਰ ਰਹੀ ਹੈ। ਅੱਜ ਮਾਮਲੇ ਦੀ ਸੁਣਵਾਈ ਦੇ ਸ਼ੁਰੂ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਜਾਂਚ ਦੀ ਨਿਗਰਾਨੀ ਲਈ ਸੁਪਰੀਮ ਕੋਰਟ ਦੁਆਰਾ ਇੱਕ ਸਾਬਕਾ ਜੱਜ ਦੀ ਨਿਯੁਕਤੀ ਲਈ ਸਹਿਮਤੀ ਦਿੱਤੀ। ਉੱਤਰ ਪ੍ਰਦੇਸ਼ ਸਰਕਾਰ ਦੀ ਤਰਫੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਅਦਾਲਤ ਜਿਸ ਨੂੰ ਵੀ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕਰਨਾ ਚਾਹੁੰਦੀ ਹੈ, ਅਸੀਂ ਤਿਆਰ ਹਾਂ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਰਾਜ ਤੋਂ ਬਾਹਰ ਹਾਈ ਕੋਰਟ ਦੇ ਸਾਬਕਾ ਜੱਜਾਂ ਦੀ ਨਿਯੁਕਤੀ ਕਰਾਂਗੇ। ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ ਅਸੀਂ ਸਵੀਕਾਰ ਕਰਾਂਗੇ। ਅਦਾਲਤ ਨੇ ਕਿਹਾ ਕਿ ਅਸੀਂ ਜੱਜ ਦੀ ਨਿਯੁਕਤੀ ਲਈ ਇਕ ਦਿਨ ਦਾ ਸਮਾਂ ਲਵਾਂਗੇ। ਬੁੱਧਵਾਰ ਨੂੰ ਫੈਸਲਾ ਹੋ ਸਕਦਾ ਹੈ

 

Comment here