ਅਪਰਾਧਸਿਆਸਤਖਬਰਾਂ

ਲਖੀਮਪੁਰ ਹਿੰਸਾ ਮਾਮਲੇ ਚ ਅਜੈ ਮਿਸ਼ਰਾ ਖਿਲਾਫ ਕੇਸ ਨਹੀਂ

ਲਖਨਊ-ਸੀਜੇਐਮ ਅਦਾਲਤ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਵੱਡੀ ਰਾਹਤ ਦਿੰਦਿਆਂ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪੱਤਰਕਾਰ ਰਮਨ ਕਸ਼ਯਪ ਦੇ ਭਰਾ ਨੇ ਸੀਆਰਪੀਸੀ ਦੀ ਧਾਰਾ 156(3) ਦੇ ਤਹਿਤ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਸਮੇਤ 14 ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਸੀਜੇਐਮ ਅਦਾਲਤ ਨੇ ਇਸ ਮਾਮਲੇ ਵਿੱਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਖਾਰਜ ਕਰ ਦਿੱਤੀ। ਤਿਕੁਨੀਆ ’ਚ 3 ਅਕਤੂਬਰ ਨੂੰ ਹੋਈ ਹਿੰਸਾ ’ਚ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਸਮੇਤ ਅੱਠ ਲੋਕ ਮਾਰੇ ਗਏ ਸਨ।
ਸੀਜੇਐਮਨੇ ਤਿਕੂਨਿਆ ਕੋਤਵਾਲੀ ਤੋਂ ਰਿਪੋਰਟ ਤਲਬ ਕਰਦਿਆਂ ਇਸ ਪਟੀਸ਼ਨ ’ਤੇ ਸੁਣਵਾਈ ਲਈ 15 ਨਵੰਬਰ ਦੀ ਤਰੀਕ ਤੈਅ ਕੀਤੀ ਸੀ। ਹਾਲਾਂਕਿ ਤਿਕੂਨਿਆ ਪੁਲਿਸ ਦੀ ਰਿਪੋਰਟ ਨਾ ਆਉਣ ਕਾਰਨ ਉਸ ਦਿਨ ਸੁਣਵਾਈ ਨਹੀਂ ਹੋ ਸਕੀ ਅਤੇ ਅਦਾਲਤ ਨੇ ਅਗਲੀ ਤਰੀਕ 25 ਨਵੰਬਰ ਤੈਅ ਕਰ ਦਿੱਤੀ ਹੈ। ਪੁਲਿਸ ਨੇ 25 ਨਵੰਬਰ ਨੂੰ ਸੀਜੇਐਮ ਅਦਾਲਤ ਨੂੰ ਆਪਣੀ ਰਿਪੋਰਟ ਭੇਜੀ ਸੀ, ਜਿਸ ’ਤੇ ਪਵਨ ਕਸ਼ਯਪ ਦੇ ਵਕੀਲ ਨੇ ਬਹਿਸ ਲਈ ਸਮਾਂ ਮੰਗਿਆ ਸੀ। ਇਸ ’ਤੇ ਅਦਾਲਤ ਨੇ ਸੁਣਵਾਈ ਲਈ 1 ਦਸੰਬਰ ਦੀ ਤਰੀਕ ਤੈਅ ਕੀਤੀ ਹੈ। ਅਰਜ਼ੀ ’ਤੇ ਸੁਣਵਾਈ ਉਸੇ ਦਿਨ ਪੂਰੀ ਹੋ ਗਈ ਸੀ, ਪਰ ਸੀਜੇਐਮਨੇ ਫੈਸਲਾ 6 ਦਸੰਬਰ ਤੱਕ ਤੈਅ ਕੀਤਾ ਸੀ। ਹਾਲਾਂਕਿ, ਉਸ ਦਿਨ ਵੀ ਫੈਸਲਾ ਨਹੀਂ ਸੁਣਾਇਆ ਜਾ ਸਕਿਆ ਅਤੇ ਸੀਜੇਐਮ ਅਦਾਲਤ ਨੇ ਅਗਲੇ ਦਿਨ ਯਾਨੀ 7 ਦਸੰਬਰ ਦੀ ਤਰੀਕ ਫਿਰ ਤੋਂ ਤੈਅ ਕਰ ਦਿੱਤੀ।

Comment here