ਅਪਰਾਧਸਿਆਸਤਖਬਰਾਂ

ਲਖੀਮਪੁਰ ਹਿੰਸਾ ਸੰਬੰਧੀ ਪ੍ਰਦਰਸ਼ਨ- ‘ਆਪ’ ਦੇ 7 ਵਿਧਾਇਕਾਂ ਤੇ ਕੇਸ

ਚੰਡੀਗੜ੍ਹ-ਬੀਤੇ ਦਿਨੀਂ ਚੰਡੀਗੜ੍ਹ ’ਚ ਲਖੀਮਪੁਰ ਖੀਰੀ ’ਚ ਹੋਈ ਹਿੰਸਾ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕੀਤਾ ਅਤੇ ਰਾਜ ਭਵਨ ਦਾ ਘਿਰਾਓ ਕੀਤਾ। ਇਸ ਦੌਰਾਨ ਆਪ ਵਰਕਰਾਂ ਦੀ ਪੁਲਿਸ ਨਾਲ ਝੜਪ ਹੋਈ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ। ਮਾਮਲੇ ’ਚ ਪੁਲਿਸ ਨੇ ਹੁਣ ਕਾਨੂੰਨ ਪ੍ਰਬੰਧ ’ਚ ਰੁਕਾਵਟ ਪਹੁੰਚਾਉਣ ਦੇ ਮਾਮਲੇ ’ਚ ਆਪ ਵਿਧਾਇਕਾਂ ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ, ਕੁਲਵੰਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਜੈ ਕਿਸ਼ਨ, ਕੁਲਵੰਤ ਸਿੰਘ ਸਮੇਤ ਕਰੀਬ 600 ਵਰਕਰਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Comment here