ਸਿਹਤ-ਖਬਰਾਂਖਬਰਾਂਮਨੋਰੰਜਨ

ਲਤਾ ਮੰਗੇਸ਼ਕਰ ਦੀ ਹਾਲਤ ਵਿਗੜੀ

ਨਵੀਂ ਦਿੱਲੀ : ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਪਿਛਲੇ ਮਹੀਨੇ ਦੀ ਸ਼ੁਰੂਆਤ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਹਾਲਤ ‘ਚ ਲਗਾਤਾਰ ਸੁਧਾਰ ਹੋਣ ਤੋਂ ਬਾਅਦ ਅੱਜ ਫਿਰ ਤੋਂ ਅਚਾਨਕ ਹੀ ਉਨ੍ਹਾਂ ਦੀ ਸਿਹਤ ਵਿਗੜਣ ਦੀਆਂ ਖਬਰਾਂ ਆ ਰਹੀਆਂ ਹਨ। ਖਬਰਾਂ ਦੇ ਅਨੁਸਾਰ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਏਐਨਆਈ ਦੀ ਰਿਪੋਰਟ ਦੇ ਅਨੁਸਾਰ, ਮਸ਼ਹੂਰ ਗਾਇਕਾ ਦਾ ਇਲਾਜ ਕਰ ਰਹੇ ਡਾਕਟਰ ਪ੍ਰਤੀਤ ਸਮਦਾਨੀ ਨੇ ਕਿਹਾ, ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ, ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਉਹ ਮੁੜ ਵੈਂਟੀਲੇਟਰ ‘ਤੇ ਹੈ। ਉਹ ਅਜੇ ਵੀ ਆਈਸੀਯੂ ਵਿੱਚ ਹੈ ਅਤੇ ਹਾਲੇ ਡਾਕਟਰਾਂ ਦੀ ਨਿਗਰਾਨੀ ਵਿੱਚ ਰਹਿਣਗੇ ਇਸ ਖਬਰ ਦੇ ਕੁਝ ਸਮੇਂ ਬਾਅਦ ਹੀ ਡਾਕਟਰ ਨੇ ਆਪਣਾ ਫਿਰ ਤੋਂ ਬਿਆਨ ਦਿੱਤੇ ਤੇ ਕਿਹਾ ਕਿ ਉਨ੍ਹਾਂ ਦੀ ਸਿਹਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ਹਟਾ ਦਿੱਤਾ ਗਿਆ ਸੀ। ਹਾਲਾਂਕਿ, ਇਸ ਸਮੇਂ ਬਜ਼ੁਰਗ ਕਲਾਕਾਰ ਲਤਾ ਮੰਗੇਸ਼ਕਰ ਆਈਸੀਯੂ ਵਿੱਚ ਡਾਕਟਰੀ ਨਿਗਰਾਨੀ ਹੇਠ ਰਹੇਗੀ।

Comment here