ਅੰਬਾਲਾ-ਇਥੋਂ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਨੂੰ ਲਸ਼ਕਰ-ਏ-ਤਾਇਬਾ ਨੇ ਚਿੱਠੀ ਲਿਖ ਕੇ ਧਮਕੀ ਦਿੱਤੀ, ਜਿਸ ਵਿਚ ਅੰਬਾਲਾ ਸਮੇਤ 8 ਰੇਲਵੇ ਸਟੇਸ਼ਨ ਉਡਾਉਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਪੱਤਰ ਵਿਚ ਮੰਦਰਾਂ ਤੇ ਗੁਰਦੁਆਰਿਆਂ ਨੂੰ ਉਡਾਉਣ ਦੀ ਧਮਕੀ ਵੀ ਸ਼ਾਮਲ ਹੈ। ਇਹ ਪੱਤਰ ਲਸ਼ਕਰ-ਏ-ਤਾਇਬਾ ਦੁਆਰਾ ਲਿਖਿਆ ਗਿਆ ਹੈ ਜਾਂ ਫਿਰ ਕਿਸੇ ਦੀ ਕੋਈ ਸ਼ਰਾਰਤ ਹੈ ਇਸ ਗੱਲ ਦੀ ਪੁਸ਼ਟੀ ਹਾਲੇ ਨਹੀਂ ਹੋਈ ਹੈ। ਇਸ ਪੱਤਰ ਵਿਚ ਅੰਬਾਲਾ ਕੈਂਟ, ਸ਼ਿਮਲਾ, ਚੰਡੀਗੜ੍ਹ, ਯਮੁਨਾਨਗਰ ਅਤੇ ਸਹਾਰਨਪੁਰ ਸਮੇਤ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੱਤਰ ਵਿਚ 26 ਨਵੰਬਰ ਤੋਂ 6 ਦਸੰਬਰ ਦਰਮਿਆਨ ਹੋਏ ਧਮਾਕੇ ਬਾਰੇ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਪੱਤਰ ਵਿਚ ਮੁੱਖ ਮੰਤਰੀ ਮਨੋਹਰ ਲਾਲ ਅਤੇ ਹਰਿਆਣਾ ਦੇ ਰਾਜਪਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿਚ ਅੰਬਾਲਾ ਪੁਲਿਸ ਨੇ ਮੁਹੰਮਦ ਅਮੀਮ ਸ਼ੇਖ ਨਾਮਕ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।
Comment here