ਇਸਲਾਮਾਬਾਦ-ਬੀਤੇ ਦਿਨੀਂ ਨੌਜਵਾਨ ਡਾਕਟਰ ਪੰਜ ਸਾਲਾਂ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਪਾਕਿਸਤਾਨ ਮੈਡੀਕਲ ਕਮਿਸ਼ਨ ਦੇ ਬਾਹਰ ਰਾਸ਼ਟਰੀ ਲਾਇਸੈਂਸਿੰਗ ਪ੍ਰੀਖਿਆ ਨੂੰ ਲਾਜ਼ਮੀ ਬਣਾਉਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ’ਤੇ ਪੁਲਸ ਵਲੋਂ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਝੜਪ ਦੌਰਾਨ ਕਈ ਡਾਕਟਰ ਅਤੇ ਪੁਲਸ ਅਧਿਕਾਰੀ ਜ਼ਖ਼ਮੀ ਹੋ ਗਏ, ਜਦੋਂਕਿ ਝੜਪ ਤੋਂ ਬਾਅਦ ਘੱਟੋ ਘੱਟ 10 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਤੋਂ ਪਹਿਲਾਂ ਸਤੰਬਰ ਵਿੱਚ, ਸੁਰੱਖਿਆ ਬਲਾਂ ਨੇ ਬਲੋਚਿਸਤਾਨ ਵਿੱਚ ਦਰਜਨਾਂ ਵਿਦਿਆਰਥੀਆਂ ਨੂੰ ਪਾਕਿਸਤਾਨ ਮੈਡੀਕਲ ਕੌਂਸਲ (ਪੀ.ਐੱਮ.ਸੀ.) ਦੇ ਵਿਰੋਧ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ’ਤੇ ਸੰਵੇਦਨਸ਼ੀਲ ਦੋਸ਼ ਲਗਾਏ ਸਨ। ਸਮਾ ਟੀ.ਵੀ. ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਮੈਡੀਕਲ ਕਮਿਸ਼ਨ ਨੇ ਐਲਾਨ ਕੀਤਾ ਕਿ ਪਾਕਿ ਵਿੱਚ ਅਭਿਆਸ ਕਰਨ ਲਈ ਡਾਕਟਰਾਂ ਨੂੰ ਪੰਜ ਸਾਲ ਦੀ ਪੜ੍ਹਾਈ ਪੂਰੀ ਕਰਨ ਦੇ ਬਾਅਦ ਲਾਇਸੈਂਸ ਦੀ ਪ੍ਰੀਖਿਆ ਦੇਣੀ ਪਵੇਗੀ, ਜਿਸ ਤੋਂ ਬਾਅਦ ਡਾਕਟਰਾਂ ਵਲੋਂ ਇਹ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।
ਆਬਜ਼ਰਵਰਾਂ ਦਾ ਕਹਿਣਾ ਹੈ ਕਿ ਪੁਲਸ ਦੀ ਬੇਰਹਿਮੀ ਇਸਲਾਮੀ ਦੇਸ਼ ਵਿੱਚ ਇੱਕ ਵੱਡੀ ਸਮੱਸਿਆ ਬਣ ਗਈ ਹੈ। ਕੁਝ ਦਿਨ ਪਹਿਲਾਂ ਪੁਲਸ ਨੇ ਇਸਲਾਮਾਬਾਦ ਵਿੱਚ ਪ੍ਰਦਰਸ਼ਨ ਕਰ ਰਹੇ ਮੈਡੀਕਲ ਵਿਦਿਆਰਥੀਆਂ ’ਤੇ ਵੀ ਲਾਠੀਚਾਰਜ ਕੀਤਾ ਸੀ।
ਲਾਇਸੈਂਸਿੰਗ ਪ੍ਰੀਖਿਆ ਵਿਰੁਧ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਲਾਠੀਚਾਰਜ

Comment here