ਅਪਰਾਧਖਬਰਾਂ

ਲਾਰੈਂਸ ਗਰੁੱਪ ਦੇ ਚਾਰ ਕਾਰਕੁੰਨ ਹਥਿਆਰਾਂ ਸਮੇਤ ਕਾਬੂ

ਬਠਿੰਡਾ- ਪੰਜਾਬ ‘ਚ ਹਥਿਆਰ ਸਪਲਾਈ ਕਰਨ ਵਾਲੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਚਾਰ ਵਿਅਕਤੀਆਂ ਨੂੰ ਸੀਆਈਏ ਸਟਾਫ਼ ਦੀ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ ਜਦਕਿ ਇੱਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 10 ਹਥਿਆਰ ਵੀ ਬਰਾਮਦ ਕੀਤੇ ਹਨ। ਇਹ ਲੋਕ ਯੂਪੀ ਤੋਂ ਹਥਿਆਰ ਲਿਆ ਕੇ ਪੰਜਾਬ ਵਿਚ ਸਪਲਾਈ ਕਰਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਦੀਵਾਲੀ ਤੋਂ ਪਹਿਲਾਂ ਕੋਈ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣਾ ਚਾਹੁੰਦੇ ਸਨ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਐੱਸਐੱਸਪੀ ਅਜੈ ਮਲੂਜਾ ਨੇ ਦੱਸਿਆ ਕਿ ਦੀਵਾਲੀ ਦੇ ਮੱਦੇਨਜ਼ਰ ਐੱਸਪੀ (ਡੀ) ਤਰੁਣ ਰਤਨ ਤੇ ਡੀਐੱਸਪੀ ਡੀ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਸੀਆਈਏ ਸਟਾਫ-1 ਦੇ ਐੱਸਆਈ ਤਰਜਿੰਦਰ ਸਿੰਘ ਨੇ ਹਥਿਆਰਾਂ ਦੀ ਸਪਲਾਈ ਨੂੰ ਕਾਬੂ ਕੀਤਾ। ਜਦੋਂ ਐੱਸਆਈ ਹਰਜੀਵਨ ਸਿੰਘ ਪਿੰਡ ਕਟਾਰ ਸਿੰਘ ਵਾਲਾ ਵਿਚ ਸਨ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਕੁਝ ਵਿਅਕਤੀਆਂ ਨੇ ਮਿਲ ਕੇ ਇਕ ਗੈਂਗ ਬਣਾਇਆ ਹੋਇਆ ਹੈ। ਉਹ ਗੈਰ-ਕਾਨੂੰਨੀ ਢੰਗ ਨਾਲ ਉੱਤਰ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਪੰਜਾਬ ਨੂੰ ਸਪਲਾਈ ਕਰਦੇ ਹਨ। ਇਹ ਲੋਕ ਲੁੱਟ ਵੀ ਕਰਦੇ ਹਨ। ਇਸ ’ਤੇ ਪੁਲੀਸ ਨੇ ਕੈਂਸਰ ਹਸਪਤਾਲ ਦੇ ਸਾਹਮਣੇ ਪਾਰਕ ਵਿਚ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦੋਂ ਕਿ ਇੱਕ ਮੌਕੇ ਤੋਂ ਫਰਾਰ ਹੋ ਗਿਆ ਹੈ। ਦੋਸ਼ੀਆਂ ਦੀ ਪਛਾਣ ਸਮਨਦੀਪ ਸਿੰਘ ਵਾਸੀ ਤਲਵੰਡੀ ਸਾਬੋ, ਪੰਕਜ ਸ਼ਰਮਾ ਵਾਸੀ ਪਿੰਡ ਝਡੋਡ ਜ਼ਿਲ੍ਹਾ ਹਿਸਾਰ ਹਰਿਆਣਾ, ਪਵਨ ਕੁਮਾਰ ਵਾਸੀ ਪਿੰਡ ਮੋਠ ਸਰਾਏ ਤੇ ਹਰਪ੍ਰੀਤ ਸਿੰਘ ਉਰਫ਼ ਥਾਪਾ ਵਾਸੀ ਕ੍ਰਿਸ਼ਨਾ ਕਲੋਨੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ-ਇਕ ਪਿਸਤੌਲ ਵੀ ਬਰਾਮਦ ਕੀਤਾ ਹੈ। ਫਰਾਰ ਮੁਲਜ਼ਮ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਦਿਆਲਪੁਰਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਇਨ੍ਹਾਂ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਦੀਵਾਲੀ ਮੌਕੇ ਸ਼ਹਿਰ ਦੇ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾਈ ਸੀ। ਪੰਕਜ ਨੇ ਦੱਸਿਆ ਕਿ ਉਸ ਨੇ ਆਪਣੀ ਭਰਜਾਈ ਨੂੰ ਅਗਵਾ ਕਰਕੇ ਮਾਰਨ ਦੀ ਯੋਜਨਾ ਬਣਾਈ ਸੀ। ਉਸ ਨੇ ਲਵ ਮੈਰਿਜ ਕੀਤੀ ਸੀ ਤੇ ਉਸ ਦਾ ਸਾਲਾ ਇਤਰਾਜ਼ ਕਰਦਾ ਸੀ। ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਹਨ। ਐੱਸਐੱਸਪੀ ਮਲੂਜਾ ਨੇ ਦੱਸਿਆ ਕਿ ਸਮਨਦੀਪ ਖ਼ਿਲਾਫ਼ ਪਹਿਲਾਂ ਵੀ ਬਰਨਾਲਾ ਦੇ ਥਾਣਾ ਭਦੌੜ ਵਿਚ ਕੇਸ ਦਰਜ ਹਨ ਪਰ ਪੁਲਿਸ ਹੁਣ ਉਸ ਨੂੰ ਰਿਮਾਂਡ ‘ਤੇ ਲੈ ਜਾ ਕੇ ਪੁੱਛਗਿੱਛ ਕਰੇਗੀ।

Comment here