ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਲਾਰੈਂਸ ਗੈਂਗ ਨੇ ਦੁਕਾਨਦਾਰਾਂ ਤੋਂ ਮੰਗੀ ਫਿਰੌਤੀ

ਫਾਜ਼ਿਲਕਾ-ਇਥੋਂ ਦੇ ਦੋ ਦੁਕਾਨਦਾਰਾਂ ਤੋਂ ਲਾਰੈਂਸ ਗੈਂਗ ਦੇ ਗੁਰਗਿਆਂ ਨੇ ਮੰਗੀ ਫਿਰੌਤੀ ਨਾ ਦੇਣ ‘ਤੇ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦੁਕਾਨਦਾਰਾਂ ਵੱਲੋਂ ਥਾਣਾ ਸਿਟੀ ਫਾਜ਼ਿਲਕਾ ‘ਚ ਸ਼ਿਕਾਇਤ ਦਰਜ ਕਰਾਈ ਗਈ ਹੈ ਕਿ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗਿਆਂ ਵੱਲੋਂ ਫੋਨ ਕਾਲ ਆ ਰਹੀ ਹੈ ਜਿਸ ਵਿੱਚ ਉਨ੍ਹਾਂ ਕੋਲੋਂ ਦੋ-ਦੋ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਥਾਣਾ ਸਿਟੀ ਫਾਜ਼ਿਲਕਾ ਦੇ ਐਸਐਚਓ ਸਚਿਨ ਕੁਮਾਰ ਨੇ ਦੱਸਿਆ ਕੇ ਉਨ੍ਹਾਂ ਨੂੰ ਦੋ ਦੁਕਾਨਦਾਰ ਜਤਿਨ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਜੱਟੀਆਂ ਮੁਹੱਲਾ ਤੇ ਸਾਹਿਲ ਕੰਬੋਜ ਉਰਫ਼ ਲੋਕੀਂ ਪੁੱਤਰ ਸੁਰਿੰਦਰ ਕੁਮਾਰ ਵਾਸੀ ਰਾਧਾ ਸਵਾਮੀ ਕਾਲੋਨੀ ਵੱਲੋਂ ਸ਼ਿਕਾਇਤ ਦਰਜ ਕਰਾਈ ਗਈ ਹੈ ਕਿ ਕਿਸੇ ਅਣਜਾਣ ਨੰਬਰ ਤੋਂ ਉਨ੍ਹਾਂ ਨੂੰ ਦੋ ਵਾਰ ਕਾਲ ਆ ਚੁੱਕੀ ਹੈ ਜਿਸ ਵਿਚ ਗੱਲ ਕਰਦੇ ਹੋਏ ਉਕਤ ਵਿਅਕਤੀ ਨੇ ਆਪਣੇ-ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁਨ ਦੱਸਿਆ ਹੈ ਤੇ ਉਨ੍ਹਾਂ ਕੋਲੋਂ ਦੋ ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ। ਰੁਪਏ ਦੇ ਨਾ ਦੇਣ ਦੀ ਸੂਰਤ ਵਿੱਚ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਦੁਕਾਨਦਾਰਾਂ ਵੱਲੋਂ ਉਨ੍ਹਾਂ ਨੂੰ ਇਕ ਕਾਲ ਰਿਕਾਰਡਿੰਗ ਵੀ ਦਿੱਤੀ ਗਈ ਹੈ ਜਿਸ ਤਹਿਤ ਦੁਕਾਨਦਾਰਾਂ ਦੀ ਦੁਕਾਨਾਂ ਅੱਗੇ ਪੀਸੀਆਰ ਦੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਐੱਸਐੱਚਓ ਸਚਿਨ ਕੁਮਾਰ ਨੇ ਦੱਸਿਆ ਜਤਿਨ ਕੁਮਾਰ ਦੀ ਜੱਟੀਆਂ ਮੁਹੱਲਾ ‘ਚ ਕਰਿਆਨੇ ਦੀ ਦੁਕਾਨ ਹੈ ਜਦਕਿ ਸਾਹਿਲ ਕੰਬੋਜ ਨੰਬਰ ਪਲੇਟਾਂ ਬਣਾਉਣ ਦਾ ਕੰਮ ਤੇ ਲੈਮੀਨੇਸ਼ਨ ਕਰਦਾ ਹੈ। ਉਨ੍ਹਾਂ ਕਿਹਾ ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ।

Comment here