ਅਪਰਾਧਸਿਆਸਤਖਬਰਾਂਦੁਨੀਆ

ਲਾਹੌਰ ਚ ਧਮਾਕੇ, ਕਈ ਜ਼ਖਮੀ

ਲਾਹੌਰ – ਪਾਕਿਸਤਾਨ ਦੇ ਇਸ ਰੌਣਕ ਭਰੇ ਸ਼ਹਿਰ ਵਿੱਚ ਉਸ ਵਕਤ ਦਹਿਸ਼ਤ ਪੱਸਰ ਗਈ, ਜਦ ਇਥੇ ਅਨਾਰਕਲੀ ਬਜ਼ਾਰ ਵਿ੪ਚ ਚਾਰ ਜ਼ਬਰਦਸਤ ਧਮਾਕੇ ਹੋਏ, ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ ‘ਚ 20 ਲੋਕ ਬੁਰੀ ਤਰ੍ਹਾਂ ਜ਼ਖਮੀ ਵੀ ਹੋਏ ਹਨ। ਇਹ ਧਮਾਕਾ ਸ਼ਹਿਰ ਦੇ ਲਾਹੌਰੀ ਗੇਟ ਨੇੜੇ ਹੋਇਆ। ਲਾਹੌਰੀ ਗੇਟ ਨੇੜੇ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਟਨਾ ਸਥਾਨ ਦੇ ਆਸ-ਪਾਸ ਦੁਕਾਨਾਂ ਅਤੇ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ। ਇਸ ਦੇ ਨਾਲ ਹੀ ਨੇੜੇ ਖੜ੍ਹੇ ਮੋਟਰਸਾਈਕਲਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।  ਲਾਹੌਰ ਪੁਲਿਸ ਦੇ ਬੁਲਾਰੇ ਰਾਣਾ ਆਰਿਫ਼ ਨੇ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਇਲਾਕੇ ਵਿੱਚ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰਨ ਅਤੇ ਪੂਰੇ ਇਲਾਕੇ ਦੀ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਹਨ। ਲਾਹੌਰ ਡੀਸੀ ਦੇ ਹੁਕਮਾਂ ’ਤੇ ਜ਼ਖ਼ਮੀਆਂ ਨੂੰ ਮੇਓ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਰੈਸਕਿਊ 1122 ਦੇ ਅਧਿਕਾਰੀ ਵੀ ਜ਼ਖਮੀਆਂ ਦੀ ਮਦਦ ਕਰ ਰਹੇ ਹਨ। ਨਾਲ ਹੀ ਹਸਪਤਾਲ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਘਟਨਾ ਦੀ ਜਾਂਚ ਕੀਤੀ ਅਤੇ ਪੁਲਿਸ ਦੇ ਇੰਸਪੈਕਟਰ ਜਨਰਲ ਨੂੰ ਇਸ ਸਬੰਧੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਲਾਹੌਰ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਆਪ੍ਰੇਸ਼ਨ, ਡਾਕਟਰ ਮੁਹੰਮਦ ਆਬਿਦ ਖਾਨ ਨੇ ਜੀਓ ਨਿਊਜ਼ ਨੂੰ ਦੱਸਿਆ ਕਿ ਜਾਂਚ ਫਿਲਹਾਲ ਸ਼ੁਰੂਆਤੀ ਪੜਾਅ ‘ਤੇ ਹੈ। ਪਰ ਜਲਦੀ ਹੀ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਾਕੇ ਕਾਰਨ ਜ਼ਮੀਨ ਦੇ ਅੰਦਰ 1.5 ਫੁੱਟ ਡੂੰਘਾ ਟੋਆ ਬਣ ਗਿਆ। ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਨੂੰ ਸ਼ਹਿਰ ਦੇ ਮੇਓ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਜੀਓ ਨਿਊਜ਼ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬੰਬ ਧਮਾਕੇ ਲਈ ਮੌਕੇ ‘ਤੇ ਪਹਿਲਾਂ ਤੋਂ ਹੀ ਲਾਇਆ ਗਿਆ ਸੀ। ਲਾਹੌਰੀ ਗੇਟ ਦੇ ਇਸ ਇਲਾਕੇ ਵਿੱਚ ਹਰ ਰੋਜ਼ ਵੱਡੀ ਗਿਣਤੀ ਲੋਕ ਖਰੀਦਦਾਰੀ ਅਤੇ ਕਾਰੋਬਾਰ ਲਈ ਆਉਂਦੇ ਹਨ।

Comment here