ਸਿਆਸਤਖਬਰਾਂਚਲੰਤ ਮਾਮਲੇ

ਲਿਫਾਫਾ ਕਲਚਰ ਖਿਲਾਫ ਬੋਲਣ ਨੂੰ ਬੀਬੀ ਨੂੰ ਐਨੇ ਸਾਲ ਕਿਉਂ ਲੱਗੇ-ਖਹਿਰਾ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਇਹ ਐਲਾਨ ਕੀਤਾ ਸੀ। ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤਿ੍ਰੰਗ ਕਮੇਟੀ ਮੈਂਬਰ ਚੁਣੇ ਜਾਣਗੇ। ਇਸ ਵਾਰ ਦੀ ਚੋਣ ਬਾਦਲ ਦਲ ਲਈ ਵਡੀ ਸਿਰਦਰਦੀ ਬਣੀ ਹੋਈ ਹੈ, ਕਿਉਂਕਿ ਬੀਬੀ ਜਗੀਰ ਕੌਰ ਦੇ ਬਾਗੀ ਸੁਰ ਦਿਸ ਰਹੇ ਹਨ। ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਤੰਜ ਕਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ ਪਰ ਬੀਬੀ ਜੰਗੀਰ ਕੌਰ ਨੂੰ ਮੇਰੇ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਉਸ ਨੂੰ 25 ਸਾਲ ਕਿਉਂ ਲੱਗ ਗਏ ? ਦੂਜਾ ਕੀ ਉਹ ਐਸਜੀਪੀਸੀ ਨੂੰ ਅਸਿੱਧੇ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਬੀਜੇਪੀ ਦੀ ਖੇਡ ਖੇਡ ਰਹੀ ਹੈ ? ਦਰਅਸਲ ‘ਚ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਚੋਣ ਲੜਨ ਦੀ ਗੱਲ ਕਹੀ ਸੀ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਵਾਰ ਲਿਫਾਫਾ ਕਲਚਰ ਦੀ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਤੰਜ ਕਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ ਪਰ ਬੀਬੀ ਜੰਗੀਰ ਕੌਰ ਨੂੰ ਮੇਰੇ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਉਸ ਨੂੰ 25 ਸਾਲ ਕਿਉਂ ਲੱਗ ਗਏ ? ਦੂਜਾ ਕੀ ਉਹ ਐਸਜੀਪੀਸੀ ਨੂੰ ਅਸਿੱਧੇ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਬੀਜੇਪੀ ਦੀ ਖੇਡ ਖੇਡ ਰਹੀ ਹੈ ?

 

Comment here