ਸਿਆਸਤਚਲੰਤ ਮਾਮਲੇਮਨੋਰੰਜਨਵਿਸ਼ੇਸ਼ ਲੇਖ

ਲੀਹੋਂ ਥਿੜਕੀ ਪੰਜਾਬੀ ਗਾਇਕੀ

ਪੰਜਾਬੀ ਦੇ ਗੀਤਕਾਰਾਂਗਾਇਕਾਂ ਨੇ ਦੁਨੀਆ ਭਰ ਚ ਆਪਣੀ ਪੈਂਠ ਬਣਾਈ ਹੈ। ਚੰਗੇ ਗੀਤਕਾਰਾਂ ਨੇ ਮਾਨਸਿਕ ਸਕੂਨ ਦੇਣ ਵਾਲੇ ਗੀਤ ਲਿਖਕੇ ਪੰਜਾਬੀ ਸਭਿਆਚਾਰ, ਪੰਜਾਬੀ ਬੋਲੀ ਦੀ ਅਮੀਰੀ ਚ ਵਿਸ਼ਾਲ ਵਾਧਾ ਕੀਤਾ ਹੈ। ਗੀਤਕਾਰਾਂਗਾਇਕਾਂ ਦੀ ਜੁਗਲਬੰਦੀ ਪਿਛਲੇ ਦਹਾਕਿਆਂ ਸਮੇਂ ਦੀ ਤੋਰ ਨਾਲ ਤੁਰਦੀਨਵੇਂ ਦਿਸਹੱਦੇ ਸਿਰਜਦੀ ਰਹੀ ਹੈ।ਮਰਦ,ਔਰਤ ਗਾਇਕਾਂ ਜਿੱਥੇ ਪੰਜਾਬੀ ਦੇ ਲੋਕ ਗੀਤ ਗਾਏਉੱਥੇ ਲੋਕ ਗੀਤਾਂ ਵਰਗੇ ਲਿਖੇ ਗੀਤਾਂ ਨੂੰ ਵੀ ਗਾਇਕਾਂ ਨੇ ਲੋਕ-ਕਚਿਹਰੀ ਚ ਪੇਸ਼ ਕੀਤਾ ਹੈਸਿੱਟੇ ਵਜੋਂ ਗਾਇਕੀ ਚ ਸੂਫ਼ੀ ਰੰਗ ਵੇਖਣ ਨੂੰ ਮਿਲਿਆ ਗ਼ਜ਼ਲ ਗਾਇਕੀ ਨੇ ਵੀ ਆਪਣਾ ਥਾਂ ਪੰਜਾਬੀ ਪਿਆਰਿਆਂ ਚ ਬਣਾਈ ਅਤੇ ਸਾਫ਼-ਸੁਥਰੀ ਗਾਇਕੀ ਨਾਲ ਦੇਸ਼-ਪ੍ਰਦੇਸ਼ ਚ ਚੰਗੀ ਭੱਲ ਖੱਟੀ। ਹੰਸ ਰਾਜ ਹੰਸ, ਗੁਰਦਾਸ ਮਾਨ, ਹਰਭਜਨ ਮਾਨ, ਕੰਵਰ ਗਰੇਵਾਲ, ਸਤਿੰਦਰ ਸਰਤਾਜ, ਮਲਕੀਤ ਸਿੰਘ, ਕੁਲਦੀਪ ਮਾਣਕ, ਸੁਰਿੰਦਰ ਕੌਰ, ਸੁਰਜੀਤ ਬਿੰਦਰੱਖੀਆ, ਜਮਲਾ ਜੱਟ, ਦਲੇਰ ਮਹਿੰਦੀ, ਸੁਰਿੰਦਰ ਸ਼ਿੰਦਾ, ਜਗਮੋਹਨ ਕੌਰ, ਸਤਵਿੰਦਰ ਬਿੱਟੀ, ਦਲਜੀਤ ਦੋਸਾਂਝ, ਡਾ.ਬਰਜਿੰਦਰ ਸਿੰਘ ਹਮਦਰਦ, ਐਮੀ ਵਿਰਕ, ਨੂਰਾਂ ਭੈਣਾਂ ਆਦਿ ਨੇ ਗਾਇਕੀ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ ਪਰ ਇਸਦੇ ਨਾਲ-ਨਾਲ ਕੁਝ ਗੀਤਕਾਰਾਂ-ਗਾਇਕਾਂ ਨੇ ਪੰਜਾਬ ਦੀ ਜੁਆਨੀ ਨੂੰ ਕੁਰਾਹੇ ਪਾਉਣ ਵਾਲੇ ਗੀਤ ਲਿਖੇ ਅਤੇ ਪੰਜਾਬੀ ਸੱਭਿਆਚਾਰ ਦੀ ਇੱਕ ਬੇਢੰਗੀ ਦਿੱਖ ਵਿਸ਼ਵ ਸਾਹਮਣੇ ਪੇਸ਼ ਕੀਤੀ।ਲੱਚਰਤਾ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੇ ਪੰਜਾਬੀ ਨੌਜਵਾਨਾਂ ਚ ਇੱਕ ਵਿਸ਼ੇਸ਼ ਕਿਸਮ ਦਾ ਰੰਗ ਭਰਿਆ,ਜੋ ਬੇਰੰਗਾ ਹੋ ਨਿਬੜਿਆ ਹਥਿਆਰ ਅਤੇ ਘਟੀਆ ਕਿਸਮ ਦੀ ਗਾਇਕੀ ਨੇ ਗੈਂਗਸਟਰਾਂ ਨੂੰ ਉਤਸ਼ਾਹਿਤ ਕੀਤਾ। ਪੰਜਾਬੀ ਵਿਰਸੇ ਅਤੇ ਸਭਿਆਚਾਰ ਦਾ ਘਾਣ ਕੀਤਾ। ਨਸ਼ਿਆਂ ਵੱਲ ਜਾਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।  ਕੁਝ ਹੱਥੀਂ ਨਾ ਕਰਕੇ ਮੁਫ਼ਤ ਦੀ ਕਮਾਈ ਲੁੱਟ-ਖਸੁੱਟ ਨੂੰ ਪ੍ਰਮੋਟ ਕੀਤਾ ਅਤੇ ਪੰਜਾਬੀ ਕਦਰਾਂ-ਕੀਮਤਾਂ ਉੱਤੇ ਡੂੰਘੀ ਸੱਟ ਮਾਰੀ। ਨਿੱਘਰੀ ਸੋਚ, ਇਸ ਕਿਸਮ ਦੀ ਗਾਇਕੀ,ਅਸੱਭਿਅਕ ਗੀਤਾਂ ਨੂੰ ਲਿਖਣ-ਗਾਉਣ ਚ ਮਾਣ ਮਹਿਸੂਸ ਕਰਦੀ ਹੈਜਿਸ ਪ੍ਰਤੀ ਪੰਜਾਬੀ ਚਿੰਤਕਪੰਜਾਬੀ ਨੂੰ ਪਿਆਰ ਕਰਨ ਵਾਲੇ ਲੋਕ ਡੂੰਘੀ ਚਿੰਤਾ ‘ਚ ਹਨ। ਘਟੀਆ ਕਿਸਮ ਦੀ ਇਸ ਗਾਇਕੀ ਨੇ ਚਾਰ ਪੈਸਿਆਂ ਦੀ ਖ਼ਾਤਰ ਪੰਜਾਬੀਆਂ ਦੇ ਮੱਥੇ ਉੱਤੇ ਉਹੋ ਜਿਹਾ ਕਲੰਕ ਲਗਾਇਆ ਹੋਇਆ ਹੈ,ਜਿਹੋ ਜਿਹਾ ਕਲੰਕ ਪੰਜਾਬੀਆਂ ਦੇ  ਮੱਥੇ ਉਤੇ “ ਧੀਆਂ ਨੂੰ ਕੁੱਖਾਂ ਚ ਮਾਰਨ” ਕਾਰਨ ਲੱਗਿਆ ਅਤੇ ਫਿਰ ਨਸ਼ਿਆਂ ਅਤੇ ਚਿੱਟੇ ਦੀ ਵਰਤੋਂ ਕਾਰਨ ਪੰਜਾਬ ਦੇ ਮੱਥੇ ਉਤੇ ਕਲੰਕ ਲੱਗ ਗਿਆ ਜਾਂ ਲਗਾ ਦਿੱਤਾ ਗਿਆ। ਇਸ ਕਿਸਮ ਦੀ ਗਾਇਕੀ ਤੋਂ ਪੰਜਾਬ ਦੇ ਹਰ ਵਰਗ ਦੇ ਲੋਕ ਔਖੇ ਹਨ। ਸ਼ਰਮਿੰਦਗੀ ਮਹਿਸੂਸ ਕਰਦੇ ਹਨ। ਜਿਵੇਂ ਇੰਟਰਨੈਟ ਅਤੇ ਮੋਬਾਇਲ ਨੇ ਮਨੁੱਖ ਦਾ ਦਿਮਾਗ ਮੌਜੂਦਾ ਸਮੇਂ ਚ  ਗ੍ਰਸਿਆ ਹੋਇਆ ਹੈਪੰਜਾਬ ਦੇ ਬਹੁ ਗਿਣਤੀ ਨੌਜਵਾਨ ਹਿੰਸਾ ਗੀਤਾਂਲੱਚਰ ਗੀਤਾਂ ਦੀ ਮਾਰ ਹੇਠ ਆਏ ਦਿਸਦੇ ਹਨਜੋ ਕਿ ਪੰਜਾਬ ਦੇ ਭਵਿੱਖ ਲਈ ਚੰਗਾ ਸ਼ਗਨ ਨਹੀਂ ਹੈ।ਪੰਜਾਬ ਦੀ ਉਹ ਰੰਗਲੀ ਧਰਤੀ, ਜਿਥੇ ਧਾਰਮਿਕ ਗ੍ਰੰਥ ਲਿਖੇ ਗਏਜਿਥੇ ਸੂਫ਼ੀ ਸਾਹਿੱਤ ਦਾ ਨਿਵੇਕਲਾ ਰੰਗ ਵਿਖਰਿਆਜਿਥੇ ਪ੍ਰੋ. ਪੂਰਨ ਸਿੰਘ, ਭਾਈ ਵੀਰ ਸਿੰਘ, ਸ਼ਿਵ ਕੁਮਾਰ ਬਟਾਲਵੀਪਾਸ਼ਲਾਲ ਸਿੰਘ ਦਿਲ ਦੀ ਕਵਿਤਾ ਨੂੰ ਪੰਜਾਬੀਆਂ ਆਪਣੇ ਹਿਰਦੇ ਚ ਵਸਾਇਆਉਥੇ ਨਸ਼ਿਆਂਹਥਿਆਰਾਂਰਿਸ਼ਤਿਆਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਨੂੰ ਕੀ ਜਾਇਜ਼ ਠਹਿਰਾਇਆ ਜਾ ਸਕਦਾ ਹੈ? ਸਾਡੇ ਸਾਂਝੇ ਪਰਿਵਾਰ ਸਾਡਾ ਸਾਫ਼- ਸੁਥਰਾ ਮਨਮੋਹਣਾ ਸਭਿਆਚਾਰ ਸਾਡੀ ਮਾਖਿਉਂ ਮਿੱਠੀ ਬੋਲੀ ਪੰਜਾਬੀ, ਸਾਡਾ ਅਮੀਰ ਵਿਰਸਾ ਹੈ। ਇਸ ਚ ਗੰਦ ਮੰਦ ਦੀ ਕੋਈ ਥਾਂ ਨਹੀਂ। ਇਥੇ ਹਿੰਸਕ ਕਾਰਵਾਈਆਂ ਤੇ ਲੱਚਰਪੁਣੇ ਨੂੰ ਕਿਸੇ ਹਾਲਾਤ ਵਿੱਚ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।   ਪਰ ਅੱਜ ਜਦੋਂ ਸੋਸ਼ਲ ਮੀਡੀਆ ਦਾ ਯੁੱਗ ਹੈ, ਹਰ ਕੋਈ ਆਪੋ-ਆਪਣੇ ਢੰਗ ਨਾਲ ਇਸ ਨੂੰ ਵਰਤ ਰਿਹਾ ਹੈ। ਚੰਗੇ-ਮਾੜੇ ਗੀਤਾਂ ਦੀ ਵੀ ਇਸ ‘ਚ ਭਰਮਾਰ ਹੋ ਰਹੀ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਕੁਝ ਖੱਬੀ ਖਾਨ “ਗਾਇਕ” ਪੰਜਾਬ ਦੇ ਨੌਜਵਾਨ ਲਈ ਵਿਗਾੜ ਦਾ ਕਾਰਨ  ਬਣ ਰਹੇ ਹਨ। ਬਰਛੀਆਂ, ਬੰਦੂਕਾਂ, ਹਥਿਆਰਾਂ ਵਾਲੇ ਹੋਛੇ ਗੀਤ ਅਤੇ ਲੱਚਰ ਗਾਇਕੀ ਨੇ ਕਈ ਹਾਲਾਤਾਂ ‘ਚ ਨੌਜਵਾਨਾਂ ਨੂੰ ਗੁੰਮਰਾਹ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਇਹ ਅਸਲ ਮਾਅਨਿਆਂ ‘ਚ ਪੰਜਾਬ ਦਾ ਵੱਡਾ ਦੁਖਾਂਤ ਹੋ ਨਿਬੜਿਆ ਹੈ।ਪ੍ਰਸਿੱਧ ਪੰਜਾਬੀ ਲੇਖਕ, ਗੀਤਕਾਰ ਆਮ ਤੌਰ ‘ਤੇ ਸੁਚੱਜੇ ਗਾਇਕਾਂ ਦੇ ਪੱਥ ਪ੍ਰਦਰਸ਼ਕ ਰਹੇ। ਨੂਰਪੁਰੀ ਦੇ ਲਿਖੇ ਗੀਤ ਹਰ ਪੰਜਾਬੀ ਦੀ ਜੁਬਾਨ ਉਤੇ ਹਨ। ਬੁਲ੍ਹੇ ਸ਼ਾਹ ਦੀਆਂ ਕਾਫ਼ੀਆਂ ਗਾਉਣ ਵਾਲੇ ਗਾਇਕਾਂ, ਗਾਇਕਾਵਾਂ ਨੇ ਪੀਰਾਂ, ਫ਼ਕੀਰਾਂ ਦੇ ਸਲਾਨਾ ਮੇਲਿਆ, ਉਰਸਾਂ ‘ਚ ਝੰਡਾ ਗੱਡੀ ਰੱਖਿਆ ਹੈ। ਗੀਤਕਾਰਾਂ ਵਲੋਂ ਚੰਗੇ ਗੀਤ ਲਿਖਣੇ ਅਤੇ ਗਾਇਕਾਂ ਵਲੋਂ ਗਾਉਣੇ ਪੰਜਾਬੀ ਸਭਿਆਚਾਰ ਦੀ ਪਰੰਪਰਾ ਰਹੀ ਹੈ।ਪਰ ਅੱਜ ਪੰਜਾਬੀ ਗੀਤਕਾਰੀ ‘ਚ ਆਕਾਵਿਕਤਾ ਹੈ। ਲੱਚਰਤਾ ਵੱਧ ਰਹੀ ਹੈ। ਇਹ ਗੀਤਕਾਰ, ਗਾਇਕ ਸਾਡੀ ਸਿਰਜਨਾਤਮਿਕ ਜੀਵਨ-ਸ਼ੈਲੀ ਵਿੱਚ ਜ਼ਹਿਰ ਘੋਲ ਰਹੇ ਹਨ। ਇਸ ਨਾਲ ਸਾਡੀ ਪੰਜਾਬੀਆਂ ਦੀ ਸੋਚ ਵਿੱਚ ਪਸ਼ੂ ਰਸ ਵੱਧ ਰਿਹਾ ਹੈ। ਸਾਡੀ ਸੋਚ ਨੂੰ ਡਰੱਮੀ ਸ਼ੋਰ ਨੇ ਹਥਿਆ ਲਿਆ ਹੈ। ਸ਼ੋਰੀਲੇ, ਬੜ੍ਹਕਾਂ ਦੇ ਲਲਕਾਰਿਆਂ ਵਿੱਚ ਨਿੱਜੀ ਅਸਫ਼ਲ ਪਿਆਰ ਦੇ ਰੁਦਨ, ਚੀਕ ਹਾਉਕੇ ਗੁਆਚ ਹੀ ਤਾਂ ਗਏ ਹਨ। ਕਦੇ ਸਮਕਾਲ ਵਿੱਚ ਵਾਪਰਦੇ ਜ਼ੁਲਮ, ਰਿਸ਼ਵਤਖੋਰੀ ਰਾਜਨੀਤਕ ਮਕਾਰੀ, ਮਿਹਨਤਕਸ਼ਾਂ ਦੀ ਹੁੰਦੀ ਬੇਕਦਰੀ ਗੀਤਾਂ, ਕਵਿਤਾਵਾਂ ਦਾ ਵਿਸ਼ਾ ਹੋਇਆ ਕਰਦੇ ਸਨ। ਇਹ ਗੀਤ ਮਨੁੱਖ ਦੀ ਭਾਵਕ-ਇੱਛਾ ਦੀ ਪੂਰਤੀ ਦਾ ਸਾਧਨ ਸਨ। ਇਹ ਗੀਤ ਸੁਨਣ ਵਾਲਿਆਂ ਨੂੰ ਸੁਆਦਲੀ ਉਤੇਜਨਾ ਤੱਕ ਸੀਮਤ ਰੱਖਦੇ ਸਨ। ਅਨੰਦਤ ਕਰਦੇ ਸਨ। ਸੰਤ ਰਾਮ ਉਦਾਸੀ ਦੇ ਗੀਤ ਅਤੇ ਗਾਇਕੀ  ਨੇ ਆਪਣੇ ਸਮਿਆਂ ‘ਚ ਲੋਕ ਮਨਾਂ ‘ਚ ਚੇਤਨਾ ਪੈਦਾ ਕੀਤੀ। ਲੋਕ ਚੇਤਨਾ ‘ਚ ਸਭਿਆਚਾਰਕ ਅਤੇ ਸਮਾਜ ਸੁਧਾਰਨ ਪ੍ਰਵਿਰਤੀਆਂ ‘ਚ ਵਾਧਾ ਕੀਤਾ।ਪਰ ਅਫ਼ਸੋਸ ਕਿ ਅੱਜ ਦੀ ਗਾਇਕੀ ਵਿੱਚ ਕਾਮ ਵਾਸ਼ਨੀ ਉਤੇਜਨਾ ਦੀ ਬਹੁਲਤਾ ਹੈ। ਇਹ ਸਭਿਆਚਾਰਕ ਲੱਚਰਤਾ ਮਾਨਵੀ ਕਦਰਾਂ ਕੀਮਤਾਂ ਵਿੱਚ ਅੱਤ ਦਰਜੇ ਦੀ ਗਿਰਾਵਟ ਦਾ ਕਾਰਨ ਬਣ ਰਹੀ ਹੈ। ਘਰੇਲੂ ਜਿਨਸੀ ਰਿਸ਼ਤੇ ਇਸਦੇ ਪ੍ਰਭਾਵ ਨਾਲ ਤਾਰ-ਤਾਰ ਹੋ ਰਹੇ ਹਨ। ਅੱਜ ਦਾ ਨੌਜਵਾਨ ਇਸ ਵਿਨਾਸ਼ਕਾਰੀ ਪ੍ਰਵਿਰਤੀ ਕਾਰਨ ਮੌਕਾ ਪ੍ਰਸਤੀ, ਨਿਰਾਸ਼ਤਾ ਦੀ ਜਿੱਲਣ ‘ਚ ਫਸਦਾ ਜਾ ਰਿਹਾ ਹੈ।ਪੰਜਾਬ ਕਦੇ ਵੀ ਇਹੋ ਜਿਹੀ  ਸਭਿਆਚਾਰਕ ਗਰੀਬੀ ਵਿਚੋਂ ਨਹੀਂ ਗੁਜ਼ਰਿਆ, ਜਿਹੋ ਜਿਹੀ ਸਥਿਤੀ ‘ਚੋਂ ਅੱਜ ਲੰਘ ਰਿਹਾ ਹੈ। ਪੁਰਾਣੇ ਸਮਿਆਂ ‘ਚ ਲਿਖੇ ਹੀਰ-ਰਾਂਝਾ, ਸੱਸੀ-ਪੁਨੂੰ, ਲੈਲਾ-ਮਜਨੂੰ, ਸ਼ੀਰੀ ਫਰਹਾਦ, ਸੋਹਣੀ-ਮਹੀਵਾਲ ਦੇ ਕਿੱਸੇ ਪੰਜਾਬ ਦੇ ਲੋਕਾਂ ਦਾ ਸਰਮਾਇਆ ਹਨ। ਇਹਨਾ ਕਿੱਸਿਆਂ ਨੂੰ ਲੋਕ-ਮਾਨਤਾ ਹਾਸਲ ਸੀ। ਇਹਨਾ ਕਿੱਸਿਆਂ ਵਿੱਚ ਸਮਕਾਲੀ, ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਜੀਵਨ-ਮੁੱਲਾਂ ਦਾ ਵੀ ਵਿਸਤਰਿਤ ਵਰਨਣ ਮਿਲਦਾ ਹੈ। ਇਹਨਾ ਕਿੱਸਿਆਂ ਨੂੰ ਪੀੜੀ ਦਰ ਪੀੜੀ  ਗਾਇਕਾਂ ਨੇ ਗਾਇਆ ਤੇ ਲੋਕਾਂ ‘ਚ ਚੰਗੀ ਭੱਲ ਖੱਟੀ ।ਇਹ ਚੰਗੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਹਿੰਸਾ ਭੜਕਾਊ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੂੰ ਰੋਕਣ ਲਈ ਪਹਿਲਕਦਮੀ ਕੀਤੀ ਹੈ। ਸਾਫ਼-ਸੁਥਰੀ ਸੋਚ ਵਾਲੇ ਗਾਇਕਾਂ, ਗੀਤਕਾਰਾਂ, ਫ਼ਿਲਮ ਨਿਰਮਾਤਾਵਾਂ ਅੱਗੇ ਗੰਦੀ ਗਾਇਕੀ ਨੂੰ ਰੋਕਣ ਦਾ ਇੱਕ ਵੱਡਾ ਚੈਲੰਜ ਹੈ। ਇਸ ਸਮੇਂ ਲੋੜ ਉਹਨਾ ਕਲਾਕਾਰਾਂ ਦੀ ਹੈ ਜਿਹੜੇ ਉਸਾਰੂ ਬੌਧਿਕ, ਸਮਾਜਿਕ, ਸਭਿਆਚਾਰਕ ਪਰਿਵਾਰਕ ਗੀਤਾਂ ਨੂੰ ਉਭਾਰਨ। ਬੇਸ਼ਕ ਇਹੋ ਜਿਹੇ ਗਾਇਕਾਂ, ਗੀਤਕਾਰਾਂ ਦੀ ਪੰਜਾਬ ‘ਚ ਕੋਈ ਕਮੀ ਨਹੀਂ ਹੈ। ਪੰਜਾਬੀ ਸਾਹਿੱਤ ਵਿੱਚ ਸੂਫ਼ੀ ਸਾਹਿੱਤ, ਪੰਜਾਬੀ ਲੋਕ-ਗੀਤਾਂ ਦਾ ਵੱਡਾ ਖ਼ਜ਼ਾਨਾ ਹੈ, ਜੋ ਗਾਇਆਂ ਮੁਕਣ ਵਾਲਾ ਨਹੀਂ ਹੈ। ਇਸ ਤੱਥ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਸੰਜੀਦਾ ਪੰਜਾਬੀ ਗਾਇਕਾਂ ਨੇ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆ ਤੱਕ ਪਹੁੰਚਾਉਣ ਲਈ ਸ਼ਲਾਘਾ ਯੋਗ ਉੱਦਮ ਕੀਤਾ ਹੈ। ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਪੰਜਾਬੀ ਬੋਲੀ, ਸਾਹਿੱਤ, ਸਭਿਆਚਾਰ ਨੂੰ ਜੀਊਂਦਿਆਂ ਰੱਖਣ ਲਈ ਦੇਸ਼-ਵਿਦੇਸ਼ ਵਿੱਚ ਉਹਨਾ ਨੇ ਭਰਪੂਰ ਯਤਨ ਕੀਤੇ ਹਨ। ਗਾਇਕਾਂ, ਕਵਿਸ਼ਰਾਂ ਦੇ ਅਖਾੜੇ, ਪੰਜਾਬੀਆਂ ਦੇ ਮਨਾਂ ‘ਚ ਖ਼ੁਸ਼ੀ, ਹੁਲਾਸ ਭਰਦੇ  ਰਹੇ ਹਨ। ਪੁਰਾਣੇ ਪੰਜਾਬੀ ਗਾਇਕਾਂ ਨੇ ਮਾਰਸ਼ਲ ਪੰਜਾਬੀ ਕੌਮ ਨੂੰ ਜੀਊਂਦਿਆਂ ਰੱਖਣ ਲਈ ਉਹਨਾ ‘ਚ ਅੱਣਖ ਭਰਨ ਵਾਲੇ ਗੀਤ ਗਾਏ। ਢਾਡੀ ਪਰੰਪਰਾ ਦਾ ਵੀ ਪੰਜਾਬ ਦੇ ਇਤਿਹਾਸ ਨੂੰ ਜੀਊਂਦਾ ਰੱਖਣ ਲਈ ਵੱਡਾ ਯੋਗਦਾਨ ਹੈਪੰਜਾਬੀ ਦੇ ਲੇਖਕਾਂ, ਬੁੱਧੀਜੀਵੀਆਂ ਵਲੋਂ ਲਗਾਤਾਰ ਇਹ ਮੰਗ ਉੱਠ ਰਹੀ ਹੈ ਕਿ ਪੰਜਾਬ ਵਿੱਚ ‘ਪੰਜਾਬੀ ਭਾਸ਼ਾ ਕਮਿਸ਼ਨ’ ਬਣੇ, ਜਿਹੜੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਤਾਂ ਕਰੇ ਹੀ, ਇਸਦੇ ਨਾਲ-ਨਾਲ ਲੇਖਕਾਂ, ਪੱਤਰਕਾਰਾਂ, ਕਲਾਕਾਰਾਂ, ਗਾਇਕਾਂ, ਗੀਤਕਾਰਾਂ ਦੇ ਭਲੇ ਅਤੇ ਉਹਨਾ ਦੇ ਅਧਿਕਾਰਾਂ ਦੀ ਰੱਖਿਆ ਕਰੇ ਅਤੇ ਚੰਗੇ ਸਾਹਿੱਤ ਦੀ ਸਿਰਜਨਾ ਲਈ ਪੰਜਾਬ ‘ਚ ਚੰਗਾ ਮਾਹੌਲ ਸਿਰਜੇ।

-ਗੁਰਮੀਤ ਸਿੰਘ ਪਲਾਹੀ

 

Comment here