ਅਪਰਾਧਸਿਆਸਤਖਬਰਾਂ

ਲੁਧਿਆਣਾ ਬੰਬ ਧਮਾਕਾ- ਕੇਂਦਰੀ ਮੰਤਰੀ ਕਿਰਨ ਰਿਜਿਜੂ ਲੁਧਿਆਣਾ ਪੁੱਜੇ

ਲੁਧਿਆਣਾ -ਇਥੇ ਜਿ਼ਲਾ ਕੋਰਟ ਵਿੱਚ ਬੰਬ ਧਮਾਕਾ ਮਾਮਲੇ ਵਿੱਚ ਜਾਂਚ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰੀ ਮੰਤਰੀ ਕਿਰਨ ਰਿਜਿਜੂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ ਹਨ। ਉਨ੍ਹਾਂ ਨਾਲ ਵਿਜੇ ਸਾਂਪਲਾ ਵੀ ਹਨ। ਬੀਤੇ ਦਿਨ ਲੁਧਿਆਣਾ ਵਿੱਚ ਹੋਏ ਬੰਬ ਬਲਾਸਟ ਤੋਂ ਬਾਅਦ ਪੰਜਾਬ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ, ਉਥੇ ਹੀ ਸਾਰੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤੇ ਗਏ ਹਨ ਜਿਸ ਦੇ ਮੱਦੇਨਜ਼ਰ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਅੰਮ੍ਰਿਤਸਰ ਦੇ ਏਅਰਪੋਰਟ ਪਹੁੰਚੇ ਅਤੇ ਉਨ੍ਹਾਂ ਵੱਲੋਂ ਲੁਧਿਆਣਾ ਵਿਚ ਹੋਏ ਬਲਾਸਟ ਨੂੰ ਲੈ ਕੇ ਇਸ ਜਗ੍ਹਾ ਤੇ ਪਹੁੰਚ ਕੇ ਜਾਂਚ ਕੀਤੀ ਜਾਵੇਗੀ। ਕੇਂਦਰੀ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਹੀ ਉਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਲੁਧਿਆਣਾ ਪਹੁੰਚ ਕੇ ਉਸ ਜਗ੍ਹਾ ਦੀ ਜਾਂਚ ਕਰਨ। ਕਿਰਨ ਰਿਜਿਜੂ ਨੇ ਕਿਹਾ ਸਰਕਾਰ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਾਂ ਲਾਗੇ ਹੀ ਆ ਕੇ ਕਿਉਂ ਇਸ ਤਰ੍ਹਾਂ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ? ਇਹ ਵੇਖਣ ਵਾਲੀ ਗੱਲ ਹੈ ਅਤੇ ਇਸ ਦੀ ਜਾਂਚ ਵੀ ਪ੍ਰਮੁੱਖਤਾ ਨਾਲ ਕੀਤੀ ਜਾਵੇਗੀ, ਉਥੇ ਹੀ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਬਾਰੇ ਉਨ੍ਹਾਂ ਨੇ ਕੋਈ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਵੱਲੋਂ ਬੇਅਦਬੀ ਦੇ ਬਾਰੇ ਵੀ ਕੋਈ ਜਵਾਬ ਦਿਤਾ ਗਿਆ। ਉਹ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੁਧਿਆਣਾ ਲਈ ਰਵਾਨਾ ਹੋਏ, ਉਹ ਜ਼ਖਮੀਆਂ ਨਾਲ ਵੀ ਗਲਬਾਤ ਕਰਨਗੇ ਅਤੇ ਵਕੀਲਾਂ ਨਾਲ ਵੀ ਮਿਲਣਗੇ।

Comment here