ਮੋਗਾ-ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਸੈਨਿਕ ਨਾਇਕ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਦਰਅਸਲ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਗਰਬੀ ਦੇ ਇਕ ਸੈਨਿਕ ਨਾਇਕ ਸੁਖਵਿੰਦਰ ਸਿੰਘ ਦੀ ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਬਰਫ਼ ਤੋਂ ਤਿਲਕ ਕੇ ਡਿੱਗਣ ਕਾਰਨ ਸ਼ਹੀਦ ਹੋਇਆ। ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਸੁਖਵਿੰਦਰ ਸਿੰਘ 12 ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਅਜੇ ਆਉਣੀ ਬਾਕੀ ਹੈ ਮ੍ਰਿਤਕ ਆਪਣੇ ਪਿੱਛੇ ਇਕ ਬੇਟੀ ਇਕ ਬੇਟਾ ਪਤਨੀ ਅਤੇ ਬਿਰਧ ਮਾਪਿਆਂ ਨੂੰ ਛੱਡ ਗਿਆ ਹੈ।
Comment here