ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦਾ ਅਖਾੜਾ ਭੱਖ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਬੀਬੀ ਜਾਗੀਰ ਕੌਰ ਦੀ ਹਮਾਇਤ ਕਰਦਿਆਂ ਕਿਹਾ ਕਿ ਬੀਬੀ ਜਾਗੀਰ ਕੌਰ 50 ਸਾਲ ਤੋਂ ਅਕਾਲ ਤਖਤ ਸਾਹਿਬ ਦੀ ਸੇਵਾ ਕਰ ਰਹੇ ਹਨ। ਬੀਬੀ ਜਾਗੀਰ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਜਮਹੂਰੀਅਤ ਦੀ ਸਥਾਪਨਾ ਕਰਨ ਦੀ ਹਿੰਮਤ ਦਿਖਾਈ ਹੈ।
ਸ. ਨਲਵੀ ਨੇ ਕਿਹਾ ਕਿ ਮੈਂ ਸਮੂਹ 185 ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਅਤੇ ਬੀਬੀ ਜਗੀਰ ਕੌਰ ਨੂੰ ਜਿਤਾਉਣ ਦੀ ਅਪੀਲ ਕਰਦਾ ਹਾਂ ਤਾਂ ਜੋ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਤੋਂ ਮੁਕਤ ਕਰਵਾਇਆ ਜਾ ਸਕੇ । ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰੂਨੀ ਜਮਹੂਰੀਅਤ ਦੀ ਗੱਲ ਕਰਦੀ ਹੈ ਅਤੇ ਮਿੰਨੀ ਪਾਰਲੀਮੈਂਟ ਆਪਣੇ ਆਪ ਨੂੰ ਦਸਦੀ ਹੈ ਪਰ ਉਥੇ ਬੋਲਣ ਦਾ ਅਧਿਕਾਰ ਕਿਸੇ ਨੂੰ ਨਹੀਂ। ਮੈਂ ਵੀ 7 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਰਿਹਾ ਹਾਂ, ਮੈਂ ਦੇਖਿਆ ਹੈ ਕਿ ਕਿਵੇਂ ਦਾ ਵਿਹਾਰ ਹੈ।
ਸ. ਨਲਵੀ ਨੇ ਅੱਗੇ ਕਿਹਾ ਕਿ ਸੁਖਬੀਰ ਬਾਦਲ ਨੂੰ ਚਾਹੀਦਾ ਸੀ ਕਿ ਜੇਕਰ ਬੀਬੀ ਜਗੀਰ ਕੌਰ ਚੋਣ ਲੜਨਾ ਚਾਹੁੰਦੀ ਹੈ ਤਾਂ ਉਹ ਇਕੱਠੇ ਬੈਠ ਕੇ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਬਣਾਉਂਦੇ। ਹੁਣ ਜਦੋਂ ਲੜਾਈ ਸਾਹਮਣੇ ਆ ਗਈ ਹੈ, ਬੀਬੀ ਜਗੀਰ ਕੌਰ ਨੂੰ ਆਪਣੇ ਪੈਰ ਪਿੱਛੇ ਨਹੀਂ ਖਿੱਚਣੇ ਚਾਹੀਦੇ ਹਨ।
Comment here