ਨਵੀਂ ਦਿੱਲੀ-ਮੋਦੀ ਸਰਕਾਰ ਨੇ ਖੇਤੀ ਕਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾ ਗਏ ਕਿਸਾਨਾਂ ਦਾ ਅੰਕੜਾ ਹੋਣ ਤੋਂ ਇਨਕਾਰ ਕਰਦਿਆਂ ਮੁਆਵਜ਼ਾ ਦੇਣ ਤੋਂ ਨਾਂਹ ਕੀਤੀ ਸੀ। ਸਰਕਾਰ ਦੇ ਇਸ ਰਵਈਏ ਤੋਂ ਕਿਸਾਨ ਵੀ ਨਰਾਜ਼ ਹੋਏ ਹਨ ਅਤੇ ਵਿਰੋਧੀ ਧਿਰਾਂ ਵੀ ਤਿੱਖੇ ਸਵਾਲ ਕਰ ਰਹੀਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਾਂ ਲੋਕ ਸਭਾ ਵਿਚ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ ਦੇ ਕੇ ਉਹਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਕਾਰ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਉਨ੍ਹਾਂ ਦਾ ਬਣਦਾ ਹੱਕ ਦੇਵੇ। ਰਾਹੁਲ ਗਾਂਧੀ ਨੇ ਲੋਕ ਸਭਾ ’ਚ ਤਕਰੀਬਨ 500 ਕਿਸਾਨਾਂ ਦੀ ਸੂਚੀ ਰੱਖੀ ਅਤੇ ਦਾਅਵਾ ਕੀਤਾ ਕਿ ਦੇਸ਼ ਜਾਣਦਾ ਹੈ ਕਿ ਕਿਸਾਨ ਅੰਦੋਲਨ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ।
Comment here