ਅਪਰਾਧਸਿਆਸਤਖਬਰਾਂਦੁਨੀਆ

ਲੜਕੇ-ਲੜਕੀ ਦੇ ਬੈਠਣ ਤੇ ਪਾਕਿ ਯੂਨੀਵਰਸਿਟੀ ‘ਚ ਝੜਪ

ਲਾਹੌਰ:  ਪਾਕਿਸਤਾਨ ਦੀ ਪੰਜਾਬ ਯੂਨੀਵਰਸਿਟੀ ਦੇ ਕਰੀਬ 21 ਵਿਦਿਆਰਥੀਆਂ ਦੀ ਇੱਥੇ ਕੱਟੜਪੰਥੀ ਇਸਲਾਮੀ ਜਥੇਬੰਦੀ ਨਾਲ ਝੜਪ ਹੋਣ ਕਾਰਨ ਜ਼ਖ਼ਮੀ ਹੋ ਗਏ। ਜਥੇਬੰਦੀ ਨੇ ਲੜਕਾ-ਲੜਕੀ ਦੇ ਨਾਲ ਬੈਠਣ ’ਤੇ ਇਤਰਾਜ਼ ਜਤਾਇਆ ਸੀ। ਲਿੰਗ ਅਧਿਐਨ ਵਿਭਾਗ ਦੇ ਬਾਹਰ ਇੱਕ ਕੰਟੀਨ ਵਿੱਚ ਇੱਕ ਲੜਕੀ ਅਤੇ ਇੱਕ ਲੜਕਾ ਬੈਠੇ ਸਨ ਜਦੋਂ ਇਸਲਾਮੀ ਜਮੀਅਤ ਤੁਲਾਬਾ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਜਾਣ ਲਈ ਕਿਹਾ। ਯੂਨੀਵਰਸਿਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਦੋਂ ਦੋਵਾਂ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਸੰਗਠਨ ਦੇ ਮੈਂਬਰਾਂ ਨੇ ਲੜਕੇ ਨੂੰ ਥੱਪੜ ਮਾਰ ਦਿੱਤਾ। ਇਸ ’ਤੇ ਹੋਰਨਾਂ ਵਿਦਿਆਰਥੀਆਂ ਨੇ ਜਥੇਬੰਦੀ ਦੇ ਮੈਂਬਰਾਂ ਨੂੰ ਲੜਕੇ ਅਤੇ ਲੜਕੀ ’ਤੇ ਤਸ਼ੱਦਦ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਥੋੜ੍ਹੀ ਦੇਰ ਬਾਅਦ ਹੀ ਉਨ੍ਹਾਂ ਦੀ ਝੜਪ ਹੋ ਗਈ। ਡਾਨ ਅਖਬਾਰ ਦੀ ਖਬਰ ਮੁਤਾਬਕ ਕੁਝ ਵਿਦਿਆਰਥੀ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਲੈਸ ਸਨ। ਪੁਲਸ ਨੇ ਦੱਸਿਆ ਕਿ ਜ਼ਿਆਦਾਤਰ ਵਿਦਿਆਰਥੀਆਂ ਨੂੰ ਸਿਰ ‘ਤੇ ਸੱਟ ਲੱਗਣ ਤੋਂ ਬਾਅਦ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਦੋ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Comment here