ਨਵੀਂ ਦਿੱਲੀ-ਲੋਕ ਸਭਾ ਅਤੇ ਰਾਜ ਸਭਾ ਵਿਚ ਸੋਮਵਾਰ ਨੂੰ ਜੰਮ ਕੇ ਹੰਗਾਮਾ ਹੋਇਆ। ਇਹ ਹੰਗਾਮਾ ਲੰਡਨ ਵਿਚ ਰਾਹੁਲ ਗਾਂਧੀ ਦੇ ਦਿੱਤੇ ਬਿਆਨ ਨੂੰ ਲੈ ਕੇ ਹੋਇਆ।ਲੋਕ ਸਭਾ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸੇ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਵਿਚ ਭਾਰਤ ਦਾ ਅਪਮਾਨ ਕੀਤਾ ਹੈ। ਮੈਂ ਮੰਗ ਕਰਦਾ ਹਾਂ ਕਿ ਉਨ੍ਹਾਂ ਦੇ ਬਿਆਨ ਦੀ ਇਸ ਸਦਨ ਦੇ ਸਾਰੇ ਮੈਂਬਰਾਂ ਵਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਸਦਨ ਦੇ ਸਾਹਮਣੇ ਮੁਆਫ਼ੀ ਮੰਗਣ ਲਈ ਕਿਹਾ ਜਾਣਾ ਚਾਹੀਦਾ ਹੈ। ਦਰਅਸਲ ਹਾਲ ਹੀ ਵਿਚ ਰਾਹੁਲ ਗਾਂਧੀ ਲੰਡਨ ਗਏ ਸਨ, ਜਿੱਥੇ ਉਨ੍ਹਾਂ ਨੇ ਕੈਂਬ੍ਰਿਜ ਯੂਨੀਵਰਸਿਟੀ ਵਿਚ ਆਪਣੇ ਸੰਬੋਧਨ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸੰਸਦ ‘ਚ ਵਿਰੋਧੀ ਧਿਰ ਦੇ ਮਾਈਕ ਬੰਦ ਕਰ ਦਿੱਤੇ ਜਾਂਦੇ ਹਨ। ਰਾਹੁਲ ਦੇ ਬਿਆਨ ਦੀ ਰਾਜਨਾਥ ਨੇ ਤਿੱਖੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਰਾਹੁਲ ਨੇ ਭਾਰਤ ਅਤੇ ਸੰਸਦ ਦੇ ਲੋਕਾਂ ਦਾ ਅਪਮਾਨ ਕੀਤਾ ਹੈ। ਭਾਰਤ ‘ਚ ਪ੍ਰਗਟਾਵੇ ਦੀ ਆਜ਼ਾਦੀ ਹੈ ਅਤੇ ਸੰਸਦ ਮੈਂਬਰ ਸੰਸਦ ਵਿਚ ਬੋਲ ਸਕਦੇ ਹਨ ਪਰ ਰਾਹੁਲ ਨੇ ਭਾਰਤ ਦੇ ਬਾਹਰ ਭਾਰਤ ਦਾ ਅਪਮਾਨ ਕੀਤਾ ਹੈ। ਇਹ ਭਾਰਤ ਦੇ ਲੋਕਤੰਤਰ ਦਾ ਅਤੇ ਸੰਸਦ ਦਾ ਅਪਮਾਨ ਹੈ। ਰਾਹੁਲ ਗਾਂਧੀ ਸਦਨ ਵਿਚ ਆਉਣ ਅਤੇ ਦੇਸ਼ ਦੀ ਜਨਤਾ ਅਤੇ ਸਦਨ ਤੋਂ ਮੁਆਫ਼ੀ ਮੰਗਣ। ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਹੋਇਆ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਲੰਡਨ ‘ਚ ਭਾਰਤ ਦਾ ਅਪਮਾਨ ਕਰਨ ‘ਤੇ ਰਾਹੁਲ ਮਾਫੀ ਮੰਗੇ-ਰਾਜਨਾਥ ਸਿੰਘ

Comment here