ਸਿਆਸਤਖਬਰਾਂਚਲੰਤ ਮਾਮਲੇ

ਵਾਤਾਵਰਣ ਦਾ ਮੁੱਦਾ ਪੰਜਾਬ ’ਚ ਸਭ ਤੋਂ ਵੱਡਾ ਮੁੱਦਾ : ਸੰਤ ਸੀਚੇਵਾਲ

ਮਲਸੀਆਂ – ਵਿਧਾਨ ਚੋਣਾਂ ਦੌਰਾਨ ਪੀਐੱਮ ਮੋਦੀ ਵੱਲੋਂ ਕੱਲ੍ਹ ਸਿੱਖ ਭਾਈਚਾਰੇ ਲੋਕਾਂ ਨਾਲ ਮੁਲਾਤਾਰ ਕੀਤੀ ਗਈ। ਉਨ੍ਹਾਂ ਇਹ ਸਮਾਗਮ ਆਪਣੇ ਘਰ ਵਿੱਚ ਰੱਖਿਆ। ਇਸ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਜੀ ਵੀ ਮੌਜੂਦ ਸਨ। ਉਨ੍ਹਾਂ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਗਰੀਨ ਮਨੋਰਥ ਪੱਤਰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਦੇਸ਼ ਦੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦੀ ਨੀਤੀ ਰਾਜਨੀਤਕ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰਾਂ ‘ਚ ਸ਼ਾਮਲ ਨਹੀਂ ਕਰਦੀਆਂ, ਉਦੋਂ ਤਕ ਜਲਵਾਯੂ ਪਰਿਵਰਤਨ ਤੇ ਲੋਕਾਂ ਦੀ ਸਿਹਤ ਨੂੰ ਸੁਧਾਰਿਆ ਨਹੀਂ ਜਾ ਸਕਦਾ। ਅੱਜ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਵਾਏ ਗਏ ਸਮਾਗਮ ‘ਚ ਪੰਜਾਬ ਦਾ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਲਿਆ ਅਤੇ ਉਨ੍ਹਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ 26 ਦਸੰਬਰ  ਨੂੰ ‘ਬਾਲ ਵੀਰ ਦਿਵਸ’ ਦੇ ਰੂਪ ‘ਚ ਮਨਾਏ ਜਾਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਜਾਣਕਾਰੀ ਦਿੰਦਿਆ ਸੰਤ ਸੀਚੇਵਾਲ ਜੀ ਨੇ ਦੱਸਿਆਂ ਕਿ ਪੰਜਾਬ ਵਾਤਾਵਰਣ ਚੇਤਨਾ ਲਹਿਰ ਵਲੋਂ ਜਾਰੀ ਕੀਤੇ ਗਏ ਗਰੀਨ ਚੋਣ ਮਨੋਰਥ ਪੱਤਰ ਹੁਣ ਤਕ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੈਂਬਰ ਪਾਰਲੀਮੈਂਟ ਰਜਿੰਦਰ ਅਗਰਵਾਲ ਅਤੇ ਹੋਰ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੌਂਪੇ ਜਾ ਚੁੱਕੇ ਹਨ। ਉੁਨ੍ਹਾਂ ਦੱਸਿਆ ਕਿ ਪੰਜਾਬ ਵਾਤਾਵਰਣ ਚੇਤਨਾ ਲਹਿਰ ਦਾ ਗਠਨ ਲਗਾਤਾਰ ਉਜਾੜ ਵੱਲ ਵਧ ਰਹੇ ਪੰਜਾਬ ਨੂੰ ਮੁੜ ਤੋਂ ਨਿਰੋਇਆ ਬਣਾਉਣ ਦੇ ਮਕਸਦ ਨਾਲ ਨਿਰਮਲ ਕੁਟੀਆ ਵਿਖੇ ਵਾਤਾਵਰਣ ਪ੍ਰੇਮੀਆਂ ਸਮਾਜ ਸੇਵੀ ਤੇ ਸੂਝਵਾਨ ਲੋਕਾਂ ਵਲੋਂ ਕੀਤਾ ਗਿਆ ਸੀ। ਇਸ ਮੌਕੇ ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਸਾਲ 2008 ਤੋਂ ਇਸ ਮੁੱਦੇ ਨੂੰ ਚੋਣਾਂ ਦੌਰਾਨ ਲੋਕ ਮੁੱਦਾ ਤੇ ਵੋਟ ਮੁੱਦਾ ਬਣਾਉਣ ਦੀ ਅਪੀਲ ਕਰ ਰਹੇ ਹਨ ਤੇ ਸਾਰੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਲੀਡਰਾਂ ਕੋਲੋਂ ਇਸ ਦੀ ਮੰਗ ਕਰਦੇ ਆ ਰਹੇ ਹਨ। ਉਹਨਾਂ ਦੱਸਿਆ ਕਿ ਇਹ ਮੁੱਦਾ ਹੁਣ ਕੇਵਲ ਪੰਜਾਬ ਦਾ ਨਹੀ ਸਗੋਂ ਵਿਸ਼ਵ ਦਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਸੰਤ ਸੀਚੇਵਾਲ ਜੀ ਵਲੋਂ ਦਿੱਤੇ ਗਏ ਗਰੀਨ ਮਨੋਰਥ ਪੱਤਰ ਨੂੰ ਸਵਿਕਾਰ ਕੀਤਾ ਅਤੇ ਦਿੱਤਾ ਕਿ ਉਹ ਵਾਤਾਵਰਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣਗੇ ਤੇ ਇਸ ਮਸਲੇ ਵਲ ਵਿਸ਼ੇਸ਼ ਧਿਆਨ ਦੇਣਗੇ। ਇਸ ਮੌਕੇ ਪੰਜਾਬ ਭਰ ਤੋਂ ਆਏ ਸਿੱਖ ਆਗੂ, ਦਿੱਲੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੈਂਬਰ ਅਤੇ ਮਨਜਿੰਦਰ ਸਿੰਘ ਸਿਰਸਾ ਆਦਿ ਹਾਜ਼ਰ ਸਨ।

Comment here