ਚੰਡੀਗੜ੍ਹ-ਅੰਮ੍ਰਿਤਪਾਲ ਦਿੱਲੀ ‘ਚ ਕਿਸਾਨ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਸਿੱਖ ਪੰਥ ਦਾ ਝੰਡਾ ਲਹਿਰਾਉਣ ਦੌਰਾਨ ਚਰਚਾ ‘ਚ ਆਇਆ ਸੀ। ਅੰਮ੍ਰਿਤਸਰ ਸਿੰਘ ‘ਤੇ ਵੱਡੀ ਕਾਰਵਾਈ ਕਰਦੇ ਹੋਏ ਭਾਰਤ ਸਰਕਾਰ ਨੇ ਦੇਸ਼ ਵਿਚ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ ‘ਤੇ ਉਸ ਦੇ ਕਰੀਬ 11,000 ਫਾਲੋਅਰਜ਼ ਹਨ। ਜਾਣਕਾਰੀ ਅਨੁਸਾਰ ਕਾਨੂੰਨੀ ਕਾਰਵਾਈ ਦੀ ਮੰਗ ਦੇ ਜਵਾਬ ‘ਚ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ।ਘਟਨਾ ਤੋਂ ਬਾਅਦ ਉਸ ਦੀ ਕਾਫੀ ਆਲੋਚਨਾ ਵੀ ਹੋਈ ਸੀ। ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਫਿਲਹਾਲ ਉਹ ‘ਵਾਰਿਸ ਪੰਜਾਬ’ ਦਾ ਮੁਖੀ ਹੈ।
ਕਾਬਿਲੇਗ਼ੌਰ ਹੈ ਕਿ ਅਦਾਕਾਰ ਦੀਪ ਸਿੱਧੂ ਨੇ 2021 ‘ਚ ‘ਵਾਰਿਸ ਪੰਜਾਬ ਦੇ’ ਦੀ ਨੀਂਹ ਰੱਖੀ ਸੀ। ਕਿਸਾਨ ਮਾਰਚ ਦੌਰਾਨ ਦੀਪ ਸਿੱਧੂ ਨੇ ਵੀ ਲਾਲ ਕਿਲ੍ਹੇ ਵੱਲ ਕੂਚ ਕੀਤਾ ਸੀ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਮੇਤ ਹੋਰ ਕਈ ਮੁਲਜ਼ਮਾਂ ਖਿਲਾਫ਼ ਢੀ੍ਰ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।
ਰਾਜਾ ਵੜਿੰਗ ਨੇ ਡੀਜੀਪ ਨੂੰ ਲਿਖਿਆ ਪੱਤਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੱਤਵਾਦ ਵੱਲ ਧੱਕ ਰਿਹਾ ਹੈ। ਪਰ ਉਹ ਨੌਜਵਾਨਾਂ ਨੂੰ ਇਸ ਪਾਸੇ ਨਹੀਂ ਜਾਣ ਦੇਣਗੇ।
ਰਾਜਾ ਵੜਿੰਗ ਨੇ ਆਪਣੇ ਪੱਤਰ ‘ਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ 29 ਸਤੰਬਰ ਨੂੰ ਮੋਗਾ ਦੇ ਪਿੰਡ ਰੋਡੇ ‘ਚ ਹੋਏ ਸਮਾਗਮ ਨੇ ਲੋਕਾਂ ‘ਚ ਕਈ ਖਦਸ਼ੇ ਪੈਦਾ ਕਰ ਦਿੱਤੇ ਹਨ।। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅੰਮ੍ਰਿਤਪਾਲ ਨੇ ਅਜਿਹਾ ਭਾਸ਼ਣ ਕਿਉਂ ਦਿੱਤਾ ਹੈ ਜੋ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ‘ਚ ਜਿਵੇਂ ਦਾ ਭਾਸ਼ਣ ਦਿੱਤਾ ਗਿਆ ਹੈ, ਉਸ ਨਾਲ ਲੋਕਾਂ ‘ਚ ਡਰ ਦਾ ਮਾਹੌਲ ਹੈ। ਉਨ੍ਹਾਂ ਲਿਖਿਆ ਕਿ ਇਸ ਸਮਾਗਮ ‘ਚ ਅੰਮ੍ਰਿਤ ਪਾਲ ਨੇ ਬਹੁਤ ਹੀ ਭੜਕਾਊ ਦਲੀਲਾਂ ਦਿੱਤੀਆਂ ਹਨ। ਇਹ ਮਾਹੌਲ ਖਰਾਬ ਕਰ ਸਕਦਾ ਹੈ
Comment here