ਅੰਮ੍ਰਿਤਸਰ-ਸੁਰੱਖਿਆ ਅਧਿਕਾਰੀਆਂ ਦੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਵਾਹਗਾ-ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਪਰਤ ਰਹੇ 3 ਭਾਰਤੀ ਨਾਗਰਿਕਾਂ ਕੋਲੋਂ ਪਿਸਤੌਲਾਂ ਬਰਾਮਦ ਹੋਣ ਦੇ ਬਾਅਦ ਉਨ੍ਹਾਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ। ਅਧਿਕਾਰੀਆਂ ਮੁਤਾਬਕ ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੇ ਕਸਟਮ ਵਿਭਾਗ ਵੱਲੋਂ ਬੁੱਧਵਾਰ ਨੂੰ ਸਰਹੱਦ ਪਾਰ ਕਰਨ ਤੋਂ ਠੀਕ ਪਹਿਲਾਂ ਹਿਰਾਸਤ ਵਿਚ ਲਿਆ ਗਿਆ। ਅਧਿਕਾਰੀਆਂ ਮੁਤਾਬਕ ਹਿਰਾਸਤ ਵਿਚ ਲਏ ਗਏ ਲੋਕਾਂ ਵਿਚ ਪਤੀ, ਪਤਨੀ ਅਤੇ ਪੁੱਤਰ ਸਮੇਤ ਇਕ ਹੀ ਪਰਿਵਾਰ ਦੇ 3 ਮੈਂਬਰ ਸ਼ਾਮਲ ਹਨ। ਜਦੋਂ ਉਹ ਭਾਰਤ ਵਾਪਸ ਆ ਰਹੇ ਸਨ, ਉਦੋਂ ਉਨ੍ਹਾਂ ਦੇ ਸਮਾਨ ਵਿਚੋਂ ਪਿਸਤੌਲ ਬਰਾਮਦ ਹੋਣ ਦੇ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਹ ਪਰਿਵਾਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਅਜਿਹਾ ਸਮਝਿਆ ਜਾਂਦਾ ਹੈ ਕਿ ਉਹ ਲਗਭਗ ਇਕ ਮਹੀਨਾ ਪਹਿਲਾਂ ਕਿਸੇ ਪਰਿਵਾਰਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ।
Comment here