ਸਿਆਸਤਖਬਰਾਂਚਲੰਤ ਮਾਮਲੇ

ਵਿਆਹ ਦੇ ਬੰਧਨ ‘ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਛੇਤੀ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮਾਰਚ ਮਹੀਨੇ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹਰਜੋਤ ਸਿੰਘ ਬੈਂਸ ਦਾ ਵਿਆਹ 2019 ਬੈਚ ਦੇ ਆਈਪੀਐਸ ਅਫਸਰ ਡਾ: ਜੋਤੀ ਯਾਦਵ ਦਾ ਵਿਆਹ ਹੋਵੇਗਾ। ਇਸ ਵੇਲੇ ਆਈਪੀਐਸ ਅਫਸਰ ਜੋਤੀ ਯਾਦਵ ਐਸਪੀ ਮਾਨਸਾ ਵਜੋਂ ਤਾਇਨਾਤ ਹਨ। ਫਿਲਹਾਲ ਹਾਲੇ ਤੱਕ ਉਨ੍ਹਾਂ ਦੇ ਹੀ ਵਿਆਹ ਦੀ ਤਾਰੀਕ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪਰ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਆਹ ਕਰਵਾਉਣਗੇ। ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ਵਿਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨਗੇ। ਦੱਸ ਦਈਏ ਕਿ ਆਈਪੀਐਸ ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।

Comment here