ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਵਿਜੀਲੈਂਸ ਨੇ ਬਿੱਟੂ ਖਿਲਾਫ਼ ਸ਼ਿਕਾਇਤ ਦੀ ਮੰਗੀ ਰਿਪੋਰਟ

ਲੁਧਿਆਣਾ-ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਕਮਿਸ਼ਨਰ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਖਿਲਾਫ਼ ਕੀਤੀ ਗਈ ਸ਼ਿਕਾਇਤ ਦੀ ਕਾਰਵਾਈ ਰਿਪੋਰਟ ਮੰਗੀ ਹੈ। ਐੱਮਪੀ ਨੇ ਫੇਸਬੁੱਕ ‘ਤੇ ਵੀਡੀਓ ਅਪਲੋਡ ਕਰ ਕੇ ਕਿਹਾ ਸੀ ਕਿ ਵਰਕਰਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ, ਚਾਹੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੋ।
ਵਿਜੀਲੈਂਸ ਵਿਭਾਗ ਵੱਲੋਂ ਲਿਖੇ ਗਏ ਪੱਤਰ ‘ਚ ਕਿਹਾ ਕਿ ਡੀਐੱਸਪੀ ਅਸ਼ਵਨੀ ਕੁਮਾਰ ਵੱਲੋਂ ਇਕ ਸ਼ਿਕਾਇਤ ਦਰਜ ਕੀਤੀ ਗਈ ਸੀ। ਇਸ ਵਿਚ ਕਿਹਾ ਗਿਆ ਸੀ ਕਿ ਜਦੋਂ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਗਈ ਸੀ ਤਾਂ ਉਨ੍ਹਾਂ ਨੂੰ ਜਨਤਕ ਕਾਰਜ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਆਸ਼ੂ ਨੂੰ ਥਾਣੇ ਲਿਜਾਣ ਤੋਂ ਰੋਕਣ ਦਾ ਵੀ ਯਤਨ ਕੀਤਾ। ਤੁਹਾਨੂੰ ਅਪੀਲ ਹੈ ਕਿ ਇਸ ਮਾਮਲੇ ‘ਚ ਕੀਤੀ ਗਈ ਕਾਰਵਾਈ ਦੀ ਵਿਸਤਾਰਤ ਰਿਪੋਰਟ ਦੀ ਕਾਪੀ ਭੇਜੋ।
ਦਰਅਸਲ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਐੱਮਪੀ ਰਵਨੀਤ ਬਿੱਟੂ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਕਹਾਸੁਣੀ ਹੋ ਗਈ ਸੀ ਤੇ ਇਸ ਦੀ ਵੀਡੀਓ ਫੇਸਬੁੱਕ ਪੇਜ ‘ਤੇ ਅਪਲੋਡ ਕੀਤੀ ਗੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਡੀਐੱਸਪੀ ਨੇ ਸਰਕਾਰੀ ਕੰਮਕਾਜ ‘ਚ ਅੜਿੱਕਾ ਡਾਹੁਣ ਤੇ ਅਧਿਕਾਰੀਆਂ ਨੂੰ ਧਮਕਾਉਣ ਦੇ ਦੋਸ਼ ਲਗਾਉਂਦੇ ਹੋਏ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਕੀਤੀ ਸੀ। ਦੋ ਮਹੀਨੇ ਬੀਤਣ ਤੋਂ ਬਾਅਦ ਵੀ ਐੱਮਪੀ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

Comment here