ਅਪਰਾਧਸਿਆਸਤਖਬਰਾਂ

ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਪੁੱਛਗਿੱਛ

ਚੰਡੀਗੜ੍ਹ-ਵਿਜੀਲੈਂਸ ਵਿਭਾਗ ਨੇ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਤੋਂ ਕਰੀਬ 4.30 ਘੰਟੇ ਪੁੱਛ ਗਿੱਛ ਕੀਤੀ ਹੈ।ਜਿਸ ਤੋਂ ਬਾਅਦ ਵਿਜੇ ਇੰਦਰਾ ਸਿੰਗਲਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਕਾਂਗਰਸ ਪਾਰਟੀ ਵਿੱਚ ਰਹਿੰਦਿਆਂ 5 ਸਾਲ ਸੰਗਰੂਰ ਦੇ ਲੋਕਾਂ ਦੀ ਸੇਵਾ ਕੀਤੀ ਹੈ। ਹੁਣ ਵਿਜੀਲੈਂਸ ਵਿਭਾਗ ਵੱਲੋਂ ਮੇਰੇ ‘ਤੇ ਦੋਸ਼ ਲਗਾਏ ਗਏ ਹਨ ਅਤੇ ਮੈਂ ਅੱਜ ਇੱਕ ਸੱਚਾ ਨਾਗਰਿਕ ਹਾਂ। ਮੈਂ ਇੱਥੇ ਵਿਜੀਲੈਂਸ ਵਿਭਾਗ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ ਆਇਆ ਹਾਂ।
ਪੰਜਾਬ ਵਿੱਚ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਮ ਕੱਸੀ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਇਸੇ ਹੀ ਲੜ ਵਿੱਚ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਮੰਗਲਵਾਰ ਨੂੰ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਸਨ ।
ਮਿਲੀ ਜਾਣਕਾਰੀ ਦੇ ਮੁਤਾਬਕ ਵਿਜੀਲੈਂਸ ਵਿਭਾਗ ਨੇ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਤੋਂ ਕਰੀਬ 4.30 ਘੰਟੇ ਪੁੱਛ ਗਿੱਛ ਕੀਤੀ ਹੈ।ਜਿਸ ਤੋਂ ਬਾਅਦ ਵਿਜੇ ਇੰਦਰਾ ਸਿੰਗਲਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੈਂ ਕਾਂਗਰਸ ਪਾਰਟੀ ਵਿੱਚ ਰਹਿੰਦਿਆਂ 5 ਸਾਲ ਸੰਗਰੂਰ ਦੇ ਲੋਕਾਂ ਦੀ ਸੇਵਾ ਕੀਤੀ ਹੈ। ਹੁਣ ਵਿਜੀਲੈਂਸ ਵਿਭਾਗ ਵੱਲੋਂ ਮੇਰੇ ‘ਤੇ ਦੋਸ਼ ਲਗਾਏ ਗਏ ਹਨ ਅਤੇ ਮੈਂ ਅੱਜ ਇੱਕ ਸੱਚਾ ਨਾਗਰਿਕ ਹਾਂ। ਮੈਂ ਇੱਥੇ ਵਿਜੀਲੈਂਸ ਵਿਭਾਗ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ ਆਇਆ ਹਾਂ।
ਤੁਹਾਨੂੰ ਦੱਸ ਦਈਏ ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਸ਼ਾਮ ਸੁੰਦਰ ਅਰੋੜਾ, ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਬਲਬੀਰ ਸਿੰਘ ਸਿੱਧੂ ਸਮੇਤ ਕਈ ਮੰਤਰੀਆਂ ਉੱਤੇ ਵਿਜੀਲੈਂਸ ਵਿਭਾਗ ਦੀ ਮਾਰ ਪੈ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਲਗਾਤਾਰ ਐਕਸ਼ਨ ਵਿੱਚ ਹੈ ਅਤੇ ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਸਮੇਂ ਰਹੇ ਮੰਤਰੀਆਂ ਦੀ ਲਿਸਟ ਵੀ ਲੰਮੀ ਹੈ ਜਿੰਨ੍ਹਾਂ ਉੱਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਦੱਸ ਦਈਏ ਬਹੁਤ ਸਾਰੇ ਕਾਂਗਰਸੀ ਮੰਤਰੀਆਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਹੈ।

Comment here