ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਵਿਜੇ ਸਿੰਗਲਾ ਵਿਜੀਲੈਂਸ ਦੇ ਰਾਡਾਰ ’ਤੇ

ਚੰਡੀਗੜ੍ਹ-ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਘੇਰੇ ਵਿਚ ਹੁਣ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਵਿਜੀਲੈਂਸ ਦੇ ਰਾਡਾਰ ਉਤੇ ਹਨ। ਵਿਜੀਲੈਂਸ ਪਿਛਲੀ ਕਾਂਗਰਸ ਸਰਕਾਰ ਵਿੱਚ ਪੀਡਬਲਯੂਡੀ ਵਿੱਚ ਅਲਾਟ ਹੋਏ ਟੈਂਡਰਾਂ ਦੀ ਜਾਂਚ ਵਿੱਚ ਜੁਟੀ ਗਈ ਹੈ। ਸਾਬਕਾ ਮੰਤਰੀ ਵਿਜੇ ਇੰਦਰਾ ਸਿੰਗਲਾ ਦੇ 5 ਕਰੀਬੀਆਂ ਨੂੰ 5 ਸਤੰਬਰ ਨੂੰ ਤਲਬ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਅਹੁਦੇ ਦੇ ਵਿਜੀਲੈਂਸ ਅਧਿਕਾਰੀ ਨੂੰ ਜਾਂਚ ਸੌਂਪ ਦਿੱਤੀ ਗਈ ਹੈ। ਠੇਕੇਦਾਰਾਂ (ਜਿਨ੍ਹਾਂ ਨੂੰ ਟੈਂਡਰ ਨਹੀਂ ਮਿਲ ਸਕੇ) ਦੀ ਸ਼ਿਕਾਇਤ ਉਤੇ ਪੀਡਬਲਯੂਡੀ ਟੈਂਡਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਟਸਐਪ ‘ਤੇ ਮਿਲੀ ਵਾਇਰਲ ਹੋਈ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਦਰਅਸਲ, ‘ਆਪ’ ਸਰਕਾਰ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀਆਂ ਫਾਈਲਾਂ ਦੀ ਪੜਤਾਲ ਕਰ ਰਹੀ ਹੈ ਅਤੇ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਸਰਕਾਰ ਨੂੰ ਕਿਵੇਂ ਅਤੇ ਕਿਸ ਕਾਰਨ ਵਿੱਤੀ ਨੁਕਸਾਨ ਹੋਇਆ।

Comment here