ਚਲੰਤ ਮਾਮਲੇਦੁਨੀਆ

ਵਿਦੇਸ਼ੀ ਸਿੰਘ ਉਦੋਂ ਤੱਕ ਨਹੀਂ ਪਰਤਣਗੇ ਜਦੋਂ ਤੱਕ ਪੰਜਾਬ ਖਾਲਿਸਤਾਨ ਨਹੀਂ ਬਣਦਾ

ਅੰਮ੍ਰਿਤਸਰ-ਸ੍ਰੀ ਅਕਾਲ ਤਖਤ ਸਾਹਿਬ ਉੱਤੇ ਵਿਦੇਸ਼ਾਂ ਵਿੱਚ ਬੈਠੇ ਹੋਏ ਸਿੱਖ ਆਗੂਆਂ ਨੂੰ ਖਾਲਿਸਤਾਨ ਦੇ ਨਾਲ ਜੋੜਨ ਦੇ ਨਿਖੇਧੀ ਦੇ ਨਾਲ ਨਾਲ ਉਹਨਾਂ ਦੀ ਚੜਦੀ ਕਲਾ ਦੇ ਲਈ ਅਰਦਾਸ ਕੀਤੀ ਗਈ ਹੈ ਅਤੇ ਭਾਰਤ ਸਰਕਾਰ ਉੱਤੇ ਵੀ ਕਈ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਭਾਰਤ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਭਾਰਤ ਦੀ ਬਹੁਤਾਤ ਮੀਡੀਆ ਖਾਲਸਤਾਨੀ ਮੂਵਮੈਂਟ ਨੂੰ ਗੈਂਗਸਟਰਾਂ ਦੇ ਨਾਲ ਜੋੜ ਚਾਨਾਹੁੰਦੀ ਹੈ। ਇਸ ਤੋਂ ਉਹਨਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ।
ਦਲ ਖਾਲਸਾ ਦੇ ਆਗੂਆਂ ਨੇ ਕਿਹਾ ਕਿ ਭਾਰਤ ਵਿੱਚ ਉਹ ਯੋਧੇ ਜੋ ਕਿ ਵਿਦੇਸ਼ਾਂ ਵਿੱਚ ਬੈਠੇ ਹੋਏ ਹਨ ਉਦੋਂ ਤੱਕ ਪੰਜਾਬ ਨਹੀਂ ਆ ਸਕਦੇ ਜਦੋਂ ਤੱਕ ਪੰਜਾਬ ਨੂੰ ਖਾਲਿਸਤਾਨ ਨਹੀਂ ਬਣਾਇਆ ਜਾਦਾ। ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੂੰ ਰਿਹਾਅ ਕਰਨ ਵਾਸਤੇ ਭਾਈ ਗਜਿੰਦਰ ਸਿੰਘ ਵੱਲੋਂ ਭਾਰਤ ਦਾ ਇੱਕ ਜਹਾਜ ਹਾਈਜੈਕ ਕੀਤਾ ਗਿਆ ਸੀ ਜਿਸ ਤੋਂ ਬਾਅਦ ਗਜਿੰਦਰ ਸਿੰਘ ਪਾਕਿਸਤਾਨ ਵਿੱਚ ਹੀ ਰਹਿ ਗਏ ਸਨ। ਉਸ ਤੋਂ ਬਾਅਦ ਅੱਜ ਦਲ ਖਾਲਸਾ ਵੱਲੋਂ ਭਾਈ ਗਜਿੰਦਰ ਸਿੰਘ ਦੀ ਚੜ੍ਹਦੀ ਕਲਾ ਦੀ ਅਰਦਾਸ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਵੀ ਕੀਤੀ ਗਈ ਉੱਥੇ ਹੀ ਦਲ ਖਾਲਸਾ ਦੇ ਨੁਮਾਇੰਦਿਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ।
ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦਿੱਲੀ ਸਰਕਾਰ ਪੰਜਾਬ ਦੇ ਨਾਲ ਗੱਲਬਾਤ ਕਰੇ ਤਾਂ ਜੋ ਕਿ ਹਰਦੀਪ ਸਿੰਘ ਨਿਜਰ ਦੇ ਕਤਲ ਦੇ ਮਾਮਲੇ ਦੇ ਵਿੱਚ ਜੋ ਨਵਾਂ ਮੋੜ ਆਇਆ ਹੈ, ਉਸ ਉੱਤੇ ਵਿਚਾਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਜੋ ਆਸਟਰੇਲੀਆ ਦੇ ਇੱਕ ਮੰਦਰ ਦੇ ਬਾਹਰ ਖਾਲਿਸਤਾਨ ਜਿੰਦਾਬਾਦ ਦਾ ਨਾਰਾ ਲਗਾਇਆ ਗਿਆ ਸੀ ਉਸ ਦਾ ਵੀ ਹੁਣ ਪਰਦਾਫਾਸ਼ ਹੋ ਚੁੱਕਾ ਹੈ ਅਤੇ ਅਸੀਂ ਵਿਦੇਸ਼ ਦੇ ਸਾਰੇ ਨੇਤਾਵਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ ਜਿਨਾਂ ਵੱਲੋਂ ਭਾਰਤ ਦਾ ਚਿਹਰਾ ਸਾਫ ਕੀਤਾ ਗਿਆ ਹੈ।

Comment here