ਅਪਰਾਧਖਬਰਾਂਚਲੰਤ ਮਾਮਲੇ

ਵਿਦੇਸ਼ ਤੋਂ ਆਏ ਪੁੱਤ ਨੇ ਪਿਓ ਨੂੰ ਕੀਤਾ ਲਹੂ-ਲੁਹਾਣ

ਜਲੰਧਰ-ਨਕੋਦਰ ਦੀ ਪੁਰੇਵਾਲ ਕਲੋਨੀ ਵਿੱਚ ਇੱਕ ਪੁੱਤਰ ਵਲੋਂ ਆਪਣੇ ਪਿਤਾ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਮਗਰੋਂ ਪਿਤਾ ਨੂੰ ਨਕੋਦਰ ਦੇ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕੀਤਾ ਗਿਆ ਹੈ। ਡੀ. ਐਸ. ਪੀ. ਸੁਖਪਾਲ ਸਿੰਘ ਨੇ ਕਿਹਾ ਕਿ ਆਪਣੇ ਪਿਤਾ ਉਤੇ ਜਾਨਲੇਵਾ ਹਮਲਾ ਕਰਨ ਵਾਲੇ ਪੁੱਤਰ ਨੂੰ ਜਲਦੀ ਕਾਬੂ ਕੀਤਾ ਜਾਵੇਗਾ। ਬਜ਼ੁਰਗ ਦੀ ਪਛਾਣ ਹਰਜੀਤ ਸਿੰਘ ਵਾਸੀ ਪੂਰੇਵਾਲ ਕਲੋਨੀ ਵਜੋਂ ਹੋਈ ਹੈ। ਘਟਨਾ ਕਾਰਨ ਬਜ਼ੁਰਗ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਜ਼ਖਮੀ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ, ਏਐਸਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ‘ਚ ਜੁੱਟ ਗਈ। ਜ਼ਖਮੀ ਦੀ ਪਤਨੀ, ਉਸ ਦਾ ਲੜਕਾ 2-3 ਮਹੀਨੇ ਪਹਿਲਾਂ ਵਿਦੇਸ਼ ਤੋਂ ਆਏ ਹਨ। ਬਜ਼ੁਰਗ ਦੀ ਪਤਨੀ ਸਵੇਰੇ ਆਪਣੇ ਰਿਸ਼ਤੇਦਾਰਾਂ ਕੋਲ ਗਈ ਹੋਈ ਸੀ। ਘਰ ‘ਚ ਪਿਓ-ਪੁੱਤ ਇਕੱਲੇ ਸਨ। ਬਜ਼ੁਰਗ ਪਿਛਲੇ ਕੁਝ ਸਮੇਂ ਤੋਂ ਬਹੁਤ ਬਿਮਾਰ ਹੈ।

Comment here