ਅਪਰਾਧਖਬਰਾਂਦੁਨੀਆ

ਵਿਦੇਸ਼ ਭੇਜਣ ਦੇ ਨਾਂ ‘ਤੇ ਸ਼ਖ਼ਸ ਨੇ ਮਾਰੀ ਕਰੀਬ ਸਾਢੇ ਦਸ ਲੱਖ ਦੀ ਠੱਗੀ

ਪਠਾਨਕੋਟ-ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦੇ ਹਨ ਅਤੇ ਪਰ ਇਸ ਵਿਦੇਸ਼ ਜਾਣ ਦੀ ਚਾਹਤ ਦੇ ਵਿਚਾਲੇ ਲੋਕ ਕਈ ਵਾਰ ਲੋਕ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਦੀ ਮਿਹਨਤ ਦੀ ਕਮਾਈ ਨੂੰ ਠੱਗਾਂ ਵੱਲੋਂ ਠੱਗੀ ਮਾਰੀ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਪਠਾਨਕੋਟ ਵਿੱਚ ਸਾਹਮਣੇ ਆਇਆ ਹੈ, ਜਿਸ ਵਿੱਚ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਉਹ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਦਾ ਸੀ। ਜਿਸ ਕਾਰਨ ਪੁਲਿਸ ਨੇ ਹੁਣ ਮਿਲੀ ਸ਼ਿਕਾਇਤ ‘ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੇ 4 ਲੋਕਾਂ ਨਾਲ ਕਰੀਬ 10 ਲੱਖ 55 ਹਜ਼ਾਰ ਰੁਪਏ ਦੀ ਠੱਗੀ ਮਾਰੀ ਸੀ। ਇਸ ਨੂੰ ਲੈਕੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਉਸ ਤੋਂ ਪੁੱਛਗਿਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਹੋਰ ਕਿੰਨੇ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਹੈ ਅਤੇ ਨਾਲ ਹੀ ਉਸ ਦੇ ਗਿਰੋਹ ‘ਚ ਹੋਰ ਕੌਣ-ਕੌਣ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਲੋਕ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਜਿਸ ਦੇ ਆਧਾਰ ‘ਤੇ ਉਨ੍ਹਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 10 ਲੱਖ 55 ਹਜ਼ਾਰ ਰੁਪਏ ਸ਼ਖ਼ਸ ਦੇ ਕੋਲੋਂ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧੋਖਾਧੜੀ ਦੇ ਦੋਸ਼ ‘ਚ ਜਿਸ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਗਿਆ, ਫਿਲਹਾਲ ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਧੋਖਾਧੜੀ ਦੇ ਮਾਮਲੇ ‘ਚ ਨਾ ਫਸਣ ਅਤੇ ਸੁਚੇਤ ਰਹਿ ਕੇ ਹੀ ਏਜੰਟ ਦੀ ਚੋਣ ਕਰਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਲੋਕਾਂ ਦੇ ਜਾਲ ਵਿੱਚ ਨਾ ਫਸ ਕੇ ਧੋਖਾਧੜੀ ਦਾ ਸ਼ਿਕਾਰ ਨਾ ਬਣੋ ਕਿਉਂਕਿ ਕੁਝ ਲੋਕ ਵਿਦੇਸ਼ਾਂ ਵਿੱਚ ਪੈਸੇ ਭੇਜਣ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰ ਰਹੇ ਹਨ। ਜਿਸ ਤੋਂ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ।

Comment here