ਸਿਆਸਤਖਬਰਾਂ

ਵਿਦੇਸ਼ ਸਕੱਤਰ ਹਰਸ਼ ਸ਼੍ਰਿੰਗਲਾ ਹਰਿਮੰਦਰ ਸਾਹਿਬ ਵਿਖੇ ਨਮਸਤਕ

ਅੰਮ੍ਰਿਤਸਰ :ਭਾਰਤ ਸਰਕਾਰ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕੱਲ੍ਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਦਿਨ ਵਿੱਚ ਸ਼੍ਰਿੰਗਲਾ ਨੇ ਭਾਰਤ ਵਿੱਚ ਅਫ਼ਗਾਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜ਼ੇ ਦੀ ਮੌਜੂਦਗੀ ਵਿੱਚ ਅਫਗਾਨਿਸਤਾਨ ਲਈ 50,000 ਟਨ ਕਣਕ ਦੀ ਮਨੁੱਖੀ ਸਹਾਇਤਾ ਦੀ ਖੇਪ ਨੂੰ ਹਰੀ ਝੰਡੀ ਦੇ ਰਾਵਾਨਾ ਕੀਤਾ। ਇਸਤੋਂ ਬਾਅਦ ਉਹ ਹਰਿਮੰਦਰ ਸਾਹਿਬ ਆ ਕੇ ਨਮਸਤਕ ਹੋਏ। ਜਿਥੇ ਉਨ੍ਹਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ‘ਤੇ ਮਨ ਨੂੰ ਬਹੁਤ ਹੀ ਖੁਸ਼ੀ ਅਤੇ ਸਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਇਥੇ ਸਾਰੇ ਹੀ ਧਰਮਾਂ ਅਤੇ ਹਰ ਵਰਗ ਦੇ ਲੋਕਾਂ ਦਾ ਬਰਾਬਰ ਸਤਿਕਾਰ ਕੀਤਾ ਜਾਦਾ ਹੈ ਅਤੇ ਲੋਕ ਬਿਨ੍ਹਾ ਕਿਸੇ ਭੇਦਭਾਵ ਤੋਂ ਇਕੋ ਲੈਣ ਵਿਚ ਨਤਮਸਤਕ ਹੁੰਦੇ ਹਨ। ਇਹ ਇਕ ਅਦਭੁਤ ਦ੍ਰਿਸ਼ ਹੈ ਜਿਸ ਨੂੰ ਬਿਆਨ ਨਹੀ ਕੀਤਾ ਜਾ ਸਕਦਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀ ਵਲੋਂ ਵਿਦੇਸ਼ ਸਕੱਤਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Comment here