ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਵਿਧਾਇਕ ਹਰਮੀਤ ਪਠਾਣਮਾਜਰਾ ਅਸ਼ਲੀਲ ਵੀਡੀਓ ਮਾਮਲੇ ’ਚ ਘਿਰੇ

ਚੰਡੀਗੜ੍ਹ-ਸਨੋਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸੋਸ਼ਲ ਮੀਡੀਆ ’ਤੇ ਇਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਤੇ ਉਨ੍ਹਾਂ ਕਿਹਾ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਵਲੋਂ ਹੀ ਇਹ ਵੀਡੀਓ ਵਾਇਰਲ ਕੀਤੀ ਗਈ ਹੈ। ਵਿਧਾਇਕ ਦਾ ਕਹਿਣਾ ਹੈ ਕਿ ਇਕ ਸਾਲ ਪਹਿਲਾਂ ਉਨ੍ਹਾਂ ਦਾ ਦੂਜਾ ਵਿਆਹ ਹੋਇਆ ਸੀ ਅਤੇ ਮੈਨੂੰ ਮਰਦ ਹੋਣ ਦੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਰਿਸ਼ਤਾ ਨਿਭਾਇਆ ਸੀ ਪਰ ਮੈਨੂੰ ਸਜ਼ਾ ਦਿੱਤੀ ਗਈ। ਪਠਾਣਮਾਜਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ’ਤੇ ਬਦਲੀਆਂ ਕਰਵਾਉਣ ਅਤੇ ਰਿਸ਼ਵਤ ਲੈਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜਿਸ ਤੋਂ ਇਨਕਾਰ ਕਰਨ ’ਤੇ ਇਹ ਵੀਡੀਓ ਵਾਇਰਲ ਕੀਤੀ ਗਈ ਹੈ।
ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੇਰੀ ਦੂਜੀ ਪਤਨੀ ਗੁਰਪ੍ਰੀਤ ਕੌਰ “ਸਿਆਸੀ ਵਿਰੋਧੀਆਂ ਦੇ ਸੰਪਰਕ ‘ਚ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਨਾਲ ਪਿਛਲੇ 6-7 ਸਾਲਾਂ ਤੋਂ ਸੰਬੰਧ ਸਨ ਅਤੇ ਉਸ ਨੇ ਮੈਨੂੰ ਬਲੈਕਮੇਲ ਕਰਕੇ ਮੇਰੇ ਨਾਲ ਵਿਆਹ ਕਰਵਾਇਆ। ਪਠਾਣਮਾਜਰਾ ਨੇ ਕਿਹਾ ਕਿ ਦੂਜੀ ਪਤਨੀ ਉਨ੍ਹਾਂ iਖ਼ਲਾਫ਼ ਅਤੇ ਪਾਰਟੀ ਖਿਲਾਫ਼ ਵੀ ਪੋਸਟਾਂ ਪਾਉਂਦੀ ਰਹੀ ਹੈ। ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਪਤਨੀ ਗੁਰਪ੍ਰੀਤ ਕੌਰ ਨੂੰ ਜ਼ੀਰਕਪੁਰ ’ਚ ਇਕ ਘਰ ਵੀ ਲੈ ਕੇ ਦਿੱਤਾ ਹੈ। ਪਹਿਲੀ ਪਤਨੀ ਵੀ ਵਿਧਾਇਕ ਨਾਲ ਰਹਿ ਰਹੀ ਹੈ ਅਤੇ ਪਹਿਲੀ ਪਤਨੀ ਦੀ ਸਹਿਮਤੀ ਨਾਲ ਹੀ ਦੂਜਾ ਵਿਆਹ ਕਰਵਾਇਆ ਸੀ।
ਦੂਜੀ ਪਤਨੀ ਨੇ ਜਾਨੋ ਮਾਰਨ ਦੇ ਲਗਾਏ ਇਲਜ਼ਾਮ
ਉਧਰ ਆਪਣੇ ਆਪ ਨੂੰ ਵਿਧਾਇਕ ਪਠਾਣਮਾਜਰਾ ਦੀ ਪਤਨੀ ਦੱਸਣ ਵਾਲੀ ਔਰਤ ਨੇ ਜ਼ੀਰਕਪੁਰ ਥਾਣੇ ਵਿਚ ਪਰਚਾ ਦਰਜ ਕਰਵਾਇਆ ਹੈ। ਉਕਤ ਮਹਿਲਾ ਨੇ ਸ਼ਿਕਾਇਤ ਪੱਤਰ ਦੱਸਿਆ ਕਿ ਹਰਮੀਤ ਸਿੰਘ ਪਠਾਣਮਾਜਰਾ ਨੇ ਧੋਖੇ ਨਾਲ ਉਸ ਨਾਲ ਦੂਜਾ ਵਿਆਹ ਕਰਵਾਇਆ ਹੈ ਅਤੇ ਬਾਅਦ ਵਿਚ ਉਸ ਨਾਲ ਕੁੱਟਮਾਰ ਕੀਤੀ ਜਾਣ ਲੱਗੀ। ਉਕਤ ਔਰਤ ਨੇ ਵਿਧਾਇਕ ਪਠਾਣਮਾਜਰਾ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਵੀ ਦੋਸ਼ ਲਗਾਏ ਹਨ। ਇਸ ਤੋਂ ਗੁਰਪ੍ਰੀਤ ਨੇ ਪੁਲਸ ਵੀ ਉਸ ਦੀ ਸੁਣਵਾਈ ਨਾ ਕਰਨ ਦੀ ਗੱਲ ਆਖੀ ਹੈ।
ਵਿਧਾਇਕ ਪਠਾਣਮਾਜਰਾ ਮਾਮਲਾ ਮਹਿਲਾ ਕਮਿਸ਼ਨ ਪੁੱਜਾ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ‘ਤੇ ਉਨ੍ਹਾਂ ਦੀ ਪਤਨੀ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪੁੱਜ ਗਿਆ ਹੈ। ਇਸ ਮਾਮਲੇ ਸਬੰਧੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪ੍ਰਸ਼ਾਸਨ ਤੋਂ 3 ਤੋਂ 7 ਦਿਨਾਂ ‘ਚ ਰਿਪੋਰਟ ਮੰਗੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਇਸ ਮਾਮਲੇ ‘ਚ ਦੋਹਾਂ ਪੱਖਾਂ ਦੀ ਸੁਣੀ ਜਾਵੇਗੀ ਅਤੇ ਲੋੜ ਪਈ ਤਾਂ ਸਰਕਾਰ ਦੀ ਮਦਦ ਵੀ ਲਈ ਜਾਵੇਗੀ।

Comment here