ਅਪਰਾਧਖਬਰਾਂ

ਵਿਰਾਟ ਦੀ ਧੀ ਨੂੰ ਰੇਪ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਨਵੀਂ ਦਿੱਲੀ-ਦੁਬਈ ਵਿੱਚ ਹੋਏ ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਕੁਝ ਕੁ ਮਹੀਨਿਆਂ ਦੀ ਧੀ ਨੂੰ  ਆਨਲਾਈਨ ਬਲਾਤਕਾਰ ਦੀ ਧਮਕੀ ਦਿੱਤੀ ਗਈ। ਇਸ ਮਾਮਲੇ ‘ਚ ਮੁੰਬਈ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਧਮਕੀਆਂ ਦੇਣ ਦੇ ਦੋਸ਼ ਵਿੱਚ ਹੈਦਰਾਬਾਦ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਰਾਮਨਾਗੇਸ਼ ਅਲੀਬਾਥਨੀ ਹੈ।

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਚਿੱਠੀ ਲਿਖ ਕੇ ਧਮਕੀ ਦੇਣ ਦੇ ਮਾਮਲੇ ‘ਚ ਕਾਰਵਾਈ ਦੀ ਮੰਗ ਕੀਤੀ ਸੀ। ਡੀਸੀਡਬਲਿਊ ਮੁਖੀ ਨੇ ਦਿੱਲੀ ਪੁਲੀਸ ਤੋਂ ਇਸ ਸਬੰਧੀ ਦਰਜ ਐਫਆਈਆਰ ਬਾਰੇ ਜਾਣਕਾਰੀ ਮੰਗੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਕਮਿਸ਼ਨ ਇਹ ਜਾਣਨਾ ਚਾਹੁੰਦਾ ਹੈ ਕਿ ਇਸ ਮਾਮਲੇ ਵਿਚ ਕਿਹੜੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਲੀਵਾਲ ਨੇ ਕਿਹਾ ਹੈ ਕਿ ਜੇਕਰ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ, ਤਾਂ ਦਿੱਲੀ ਪੁਲਸ ਨੂੰ ਇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਕਿ ਉਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕੀ ਕਦਮ ਚੁੱਕੇ ਹਨ।

 

Comment here