ਅਪਰਾਧਸਿਆਸਤਖਬਰਾਂ

ਵਿਰੋਧੀ ਧਿਰ ਦੇ ਨੇਤਾਵਾਂ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ 9 ਨੇਤਾਵਾਂ ਨੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਲਿਖਿਆ ਹੈ ਕਿ ਅਸੀਂ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਚਲੇ ਗਏ ਹਾਂ। ਭਾਜਪਾ ਦੇ ਅਧੀਨ ਭਾਰਤ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਖ਼ਤਰਾ ਹੈ। ਇਸ ਚਿੱਠੀ ‘ਤੇ 9 ਆਗੂਆਂ ਦੇ ਦਸਤਖਤ ਹਨ ਪਰ ਸੂਚੀ ‘ਚੋਂ ਕਾਂਗਰਸ ਗਾਇਬ ਹੈ। ਚਿੱਠੀ ‘ਤੇ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ, ਭਾਰਤ ਰਾਸ਼ਟਰ ਕਮੇਟੀ (ਬੀ. ਆਰ. ਐੱਸ.) ਮੁਖੀ ਕੇ. ਚੰਦਰਸ਼ੇਖਰ ਰਾਓ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਨੇਤਾ ਸ਼ਰਦ ਪਵਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਸ਼ਿਵ ਸੈਨਾ ਮੁੱਖ ਮੰਤਰੀ ਊਧਵ ਠਾਕਰੇ ਦੇ ਦਸਤਖਤ ਹਨ।
ਚਿੱਠੀ ‘ਚ ਕੀ ਲਿਖਿਆ ਹੈ?
ਮਾਣਯੋਗ ਪ੍ਰਧਾਨ ਮੰਤਰੀ ਜੀ, ਸਾਨੂੰ ਉਮੀਦ ਹੈ ਕਿ ਤੁਸੀਂ ਇਸ ਗੱਲ ਤੋਂ ਸਹਿਮਤ ਹੋਵੋਗੇ ਕਿ ਭਾਰਤ ਅਜੇ ਵੀ ਇਕ ਲੋਕਤੰਤਰੀ ਦੇਸ਼ ਹੈ। ਵਿਰੋਧੀ ਧਿਰ ਦੇ ਮੈਂਬਰਾਂ ਖ਼ਿਲਾਫ਼ ਕੇਂਦਰੀ ਜਾਂਚ ਏਜੰਸੀਆਂ ਦੀ ਘੋਰ ਦੁਰਵਰਤੋਂ ਤੋਂ ਲੱਗਦਾ ਹੈ ਕਿ ਅਸੀਂ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਚਲੇ ਗਏ ਹਾਂ। 26 ਫਰਵਰੀ 2023 ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ. ਬੀ. ਆਈ. ਵਲੋਂ ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਸਬੂਤ ਦੇ ਬੇਨਿਯਮੀਆਂ ਦੇ ਸਬੰਧ ‘ਚ ਗ੍ਰਿਫ਼ਤਾਰ ਕੀਤਾ ਗਿਆ। ਚਿੱਠੀ ‘ਚ ਕਿਹਾ ਗਿਆ ਹੈ ਕਿ ਸਿਸੋਦੀਆ ‘ਤੇ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਸਿਆਸੀ ਸਾਜ਼ਿਸ਼ ਹਨ। ਉਸ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਦੇ ਲੋਕਾਂ ‘ਚ ਗੁੱਸਾ ਹੈ। ਮਨੀਸ਼ ਸਿਸੋਦੀਆ ਦਿੱਲੀ ਦੀ ਸਕੂਲੀ ਸਿੱਖਿਆ ਨੂੰ ਬਦਲਣ ਲਈ ਵਿਸ਼ਵ ਪੱਧਰ ‘ਤੇ ਜਾਣੇ ਜਾਂਦੇ ਹਨ।
ਸਾਲ 2014 ਤੋਂ ਲੈ ਕੇ ਹੁਣ ਤੱਕ ਤੁਹਾਡੇ ਪ੍ਰਸ਼ਾਸਨ ਦੇ ਅਧੀਨ ਜਾਂਚ ਏਜੰਸੀਆਂ ਵਲੋਂ ਦਰਜ, ਗ੍ਰਿਫਤਾਰ ਕੀਤੇ ਗਏ, ਛਾਪੇਮਾਰੀ ਜਾਂ ਪੁੱਛਗਿੱਛ ਕੀਤੇ ਗਏ ਮੁੱਖ ਸਿਆਸਤਦਾਨਾਂ ਦੀ ਕੁੱਲ ਗਿਣਤੀ ‘ਚੋਂ ਸਭ ਤੋਂ ਵੱਧ ਵਿਰੋਧੀ ਧਿਰ ਨਾਲ ਸਬੰਧਤ ਹਨ। ਦਿਲਚਸਪ ਗੱਲ ਇਹ ਹੈ ਕਿ ਜਾਂਚ ਏਜੰਸੀਆਂ ਵਿਰੋਧੀ ਸਿਆਸਤਦਾਨਾਂ ਦੇ ਖ਼ਿਲਾਫ਼ ਕੇਸਾਂ ਵਿਚ ਹੌਲੀ ਚੱਲਦੀਆਂ ਹਨ। ਸਾਬਕਾ ਕਾਂਗਰਸ ਮੈਂਬਰ ਅਤੇ ਅਸਾਮ ਦੇ ਮੌਜੂਦਾ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਸ਼ਾਰਦਾ ਚਿੱਟ ਫੰਡ ਘੁਟਾਲੇ ਦੀ 2014 ਅਤੇ 2015 ‘ਚ ਸੀ. ਬੀ. ਆਈ. ਅਤੇ ਈ.ਡੀ ਵਲੋਂ ਜਾਂਚ ਕੀਤੀ ਗਈ ਸੀ।

Comment here