ਅਪਰਾਧਸਿਆਸਤਖਬਰਾਂਦੁਨੀਆ

ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਜਾਧਵ ਨੂੰ ਮਿਲਿਆ ਅਪੀਲ ਦਾ ਹੱਕ

ਪਾਕਿ ਸੰਸਦ ਚ 3 ਬਿੱਲ ਪਾਸ

ਇਸਲਾਮਾਬਾਦ-ਪਾਕਿਸਤਾਨੀ ਸੈਨੇਟ ਅਤੇ ਕੌਮੀ ਅਸੈਂਬਲੀ ਦੇ ਸਾਂਝੇ ਇਜਲਾਸ ਵਿੱਚ ਤਿੰਨ ਮਹੱਤਵਪੂਰਨ ਬਿਲਾਂ ਨੂੰ ਪਾਸ ਕੀਤਾ ਗਿਆ। ਇਨ੍ਹਾਂ ਵਿੱਚ ਮੌਤ ਦੀ ਸਜ਼ਾਯਾਫਤਾ ਭਾਰਤੀ ਕੈਦੀ ਕੁਲਭੂਸ਼ਨ ਜਾਧਵ ਨੂੰ ਅਪੀਲ ਦਾ ਹੱਕ ਦੇਣ ਦੇ ਅਧਿਕਾਰ ਸਬੰਧੀ ਬਿਲ ਵੀ ਸ਼ਾਮਲ ਹੈ।ਹਾਲਾਂਕਿ ਵਿਰੋਧੀ ਧਿਰ ਵੱਲੋਂ ਇਸ ਬਿਲ ਦਾ ਵਿਰੋਧ ਕੀਤਾ ਗਿਆ। ਜਾਧਵ ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਭਾਰਤ ਨੇ ਪਾਕਿਸਤਾਨ ਵੱਲੋਂ ਜਾਧਵ ਤਕ ਸਫਾਰਤੀ ਪਹੁੰਚ ਤੋਂ ਇਨਕਾਰ ਅਤੇ ਉਸ ਨੂੰ ਸੁਣਾਈ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੰਦਿਆਂ ਕੌਮਾਂਤਰੀ ਨਿਆਂ ਅਦਾਲਤ  ਦਾ ਬੂਹਾ ਖੜਕਾਇਆ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅ ਹੇਗ ਦੀ ਕੌਮਾਂਤਰੀ ਨਿਆਂ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਪਾਕਿਸਤਾਨ ਨੂੰ ਭਾਰਤ ਨੂੰ ਜਾਧਵ ਤਕ ਸਫਾਰਤੀ ਪਹੁੰਚ ਦੇਣ ਅਤੇ ਸਜ਼ਾ ਬਾਰੇ ਨਜ਼ਰਸਾਨੀ ਯਕੀਨੀ ਬਣਾਉਣ ਲਈ ਕਿਹਾ ਸੀ।

Comment here