ਸਿਆਸਤਖਬਰਾਂਦੁਨੀਆ

ਵਿਸ਼ਵ ਦੇ ਨੇਤਾਵਾਂ ਨੇ ਭਾਰਤ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ-ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾ ਰਿਹਾ ਹੈ। ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਪੁਤਿਨ ਨੇ PM ਮੋਦੀ ਨੂੰ ਦਿੱਤੀਆਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ 74ਵੇਂ ਗਣਤੰਤਰ ਦਿਵਸ ‘ਤੇ ਆਪਣੀ ਭਾਰਤੀ ਹਮਰੁਤਬਾ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵੱਖ-ਵੱਖ ਖੇਤਰਾਂ ‘ਚ ਭਾਰਤ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਰੂਸੀ ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਪੱਧਰ ’ਤੇ ਕੌਮਾਂਤਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਬਿਆਨ ਵਿੱਚ ਪੁਤਿਨ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖੇਤਰਾਂ ਵਿੱਚ ਭਾਰਤ ਦੀਆਂ ਪ੍ਰਾਪਤੀਆਂ ਜਗ-ਜਾਹਰ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਖੇਤਰੀ ਅਤੇ ਗਲੋਬਲ ਏਜੰਡੇ ‘ਤੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਮਹੱਤਵਪੂਰਨ ਯੋਗਦਾਨ ਦੇ ਰਿਹਾ ਹੈ। ਅਸੀਂ ਆਪਣੇ ਰਾਜਾਂ ਵਿਚਕਾਰ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ ਦੇ ਸਬੰਧਾਂ ‘ਤੇ ਉੱਚ ਮੁੱਲ ਨਿਰਧਾਰਤ ਕਰਦੇ ਹਾਂ। ਉਨ੍ਹਾਂ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਇਕੱਠੇ ਮਿਲ ਕੇ ਕੰਮ ਕਰਕੇ ਅਸੀਂ ਸਾਰੇ ਖੇਤਰਾਂ ਵਿੱਚ ਆਪਸੀ ਲਾਭਦਾਇਕ ਦੁਵੱਲੇ ਸਹਿਯੋਗ ਦੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾ ਸਕਦੇ ਹਾਂ। ਇਹ ਬਿਨਾਂ ਸ਼ੱਕ ਰੂਸ ਅਤੇ ਭਾਰਤ ਦੇ ਦੋਸਤਾਨਾ ਲੋਕਾਂ ਦੇ ਬੁਨਿਆਦੀ ਹਿੱਤਾਂ ਨੂੰ ਪੂਰਾ ਕਰਦਾ ਹੈ।
ਆਸਟ੍ਰੇਲੀਆ ਨੇ ਭਾਰਤ ਨੂੰ ਗਣਤੰਤਰ ਦਿਵਸ ‘ਤੇ ਦਿੱਤੀਆਂ ਸ਼ੁਭਕਾਮਨਾਵਾਂ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਭਾਰਤ ਨੂੰ ਗਣਤੰਤਰ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਵਧਾਈ ਸੰਦੇਸ਼ ਵਿੱਚ ਲਿਖਿਆ ਕਿ ਇਹ ਦਿਨ ਆਧੁਨਿਕ ਭਾਰਤ ਦੇ ਅਮੀਰ ਸੱਭਿਆਚਾਰ ਅਤੇ ਪ੍ਰਭਾਵਸ਼ਾਲੀ ਪ੍ਰਾਪਤੀਆਂ ਦਾ ਸਨਮਾਨ ਕਰਨ ਦਾ ਪਲ ਹੈ। ਇਹ ਭਾਰਤੀ ਵਿਰਾਸਤ ਦੇ ਸਾਰੇ ਲੋਕਾਂ ਲਈ ਆਪਣੇ ਸਾਂਝੇ ਪਿਆਰ ਅਤੇ ਸਾਂਝੇ ਵਿਸ਼ਵਾਸ ਦੇ ਆਲੇ-ਦੁਆਲੇ ਇਕਜੁੱਟ ਹੋਣ ਦਾ ਮੌਕਾ ਹੈ। ਮੈਂ ਉਹਨਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਜੋ #RepublicDay ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਆਸਟ੍ਰੇਲੀਆ ਦਾ ਵੀ ਰਾਸ਼ਟਰੀ ਦਿਵਸ ਹੈ।
ਦੋਹਾਂ ਦੇਸ਼ਾਂ ਦੇ ਰਾਸ਼ਟਰੀ ਤਿਉਹਾਰਾਂ ਵਿਚ ਇਹ ਸਮਾਨਤਾ ਸਾਨੂੰ ਆਪਣੀ ਦੋਸਤੀ ਦੀ ਗਹਿਰਾਈ ਨੂੰ ਮਨਾਉਣ ਦਾ ਮੌਕਾ ਦਿੰਦੀ ਹੈ। ਆਪਣੇ ਵਧਾਈ ਸੰਦੇਸ਼ ਵਿੱਚਅਲਬਾਨੀਜ਼ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਨੂੰ ਆਪਣੇ ਸਬੰਧਾਂ ਨੂੰ ਮਜ਼ਬੂਤ ਅਤੇ ਡੂੰਘਾ ਕਰਕੇ ਆਪਣੇ ਸਾਂਝੇ ਭਵਿੱਖ ਵੱਲ ਵਧਣਾ ਹੈ। ਆਸਟ੍ਰੇਲੀਅਨ ਪੀ.ਐੱਮ ਨੇ ਲਿਖਿਆ ਹੈ ਕਿ ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤ ਦਹਾਕਿਆਂ ਵਿੱਚ ਅਸਾਧਾਰਨ ਤਰੱਕੀ ਕੀਤੀ ਹੈ। ਆਸਟ੍ਰੇਲੀਆ ਦੋਹਾਂ ਦੇਸ਼ਾਂ ਦੇ ਸਬੰਧਾਂ ਲਈ ਭਾਰਤ ਦਾ ਧੰਨਵਾਦ ਕਰਦਾ ਹੈ। ਇਹ ਰਿਸ਼ਤਾ ਦੋਵਾਂ ਮੁਲਕਾਂ ਨੂੰ ਹੋਰ ਅਮੀਰ ਕਰਦਾ ਹੈ।
ਬਰੂਨੇਈ ਦੇ ਸੁਲਤਾਨ ਹਸਨਲ ਬੋਲਕੀਆ ਨੇ ਦਿੱਤੀਆਂ ਵਧਾਈਆਂ
ਬਰੂਨੇਈ ਨੇ ਆਪਣੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਦੁਆਰਾ ਇੱਕ ਬਿਆਨ ਵਿੱਚ ਕਿਹਾ ਕਿ “ਮੈਂ ਮਹਾਮਹਿਮ ਅਤੇ ਭਾਰਤ ਗਣਰਾਜ ਦੀ ਸਰਕਾਰ ਅਤੇ ਲੋਕਾਂ ਨੂੰ ਆਪਣਾ ਗਣਤੰਤਰ ਦਿਵਸ ਮਨਾਉਣ ਲਈ ਨਿੱਘੀਆਂ ਵਧਾਈਆਂ ਦਿੰਦਾ ਹਾਂ। ਬਿਆਨ ਵਿੱਚ ਕਿਹਾ ਗਿਆ, “ਬਰੂਨੇਈ ਦਾਰੂਸਲਾਮ ਅਤੇ ਭਾਰਤ ਗਣਰਾਜ ਲੰਬੇ ਸਮੇਂ ਤੋਂ ਦੋਸਤੀ ਅਤੇ ਸਹਿਯੋਗ ਨੂੰ ਸਾਂਝਾ ਕਰਨਾ ਜਾਰੀ ਰੱਖਦੇ ਹਨ ਅਤੇ ਮੈਂ ਆਉਣ ਵਾਲੇ ਸਾਲਾਂ ਵਿੱਚ ਇਨ੍ਹਾਂ ਮਹੱਤਵਪੂਰਨ ਸਬੰਧਾਂ ਨੂੰ ਵਧਾਉਣ ਦੇ ਮੌਕਿਆਂ ਦੀ ਉਮੀਦ ਕਰਦਾ ਹਾਂ।” ਬਰੂਨੇਈ ਦੇ ਸੁਲਤਾਨ ਹਸਨਲ ਬੋਲਕੀਆ ਨੇ ਸਮਾਪਤੀ ‘ਤੇ ਕਿਹਾ ਕਿ “ਤੁਹਾਡੀ ਨਿਰੰਤਰ ਚੰਗੀ ਸਿਹਤ ਅਤੇ ਖੁਸ਼ੀ ਲਈ ਮੇਰੀਆਂ ਸ਼ੁਭਕਾਮਨਾਵਾਂ।
ਇਜ਼ਰਾਈਲ ਨੇ ਆਪਣੇ ਮੋਦੀ ਨੂੰ ਦਿੱਤੀਆਂ ਗਣਤੰਤਰ ਦਿਵਸ ਦੀਆਂ ਵਧਾਈਆਂ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀਆਂ ਨੂੰ ਗਣਤੰਤਰ ਦਿਵਸ ‘ਤੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਟਵਿੱਟਰ ‘ਤੇ ਕਿਹਾ, “ਮੈਂ ਆਪਣੇ ਪਿਆਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਭਾਰਤੀਆਂ ਨੂੰ ਭਾਰਤ ਦੇ 74ਵੇਂ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਨੂੰ ਯਕੀਨ ਹੈ ਕਿ ਸਾਡੇ ਦੇਸ਼ਾਂ ਵਿਚਕਾਰ ਪਹਿਲਾਂ ਤੋਂ ਮੌਜੂਦ ਨਜ਼ਦੀਕੀ ਸਬੰਧ ਹਰ ਸਾਲ ਮਜ਼ਬੂਤ ਹੁੰਦੇ ਰਹਿਣਗੇ।”
ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਰੇਡ ਦੇ ਮੁੱਖ ਮਹਿਮਾਨ ਸਨ। ਅੱਜ ਦੇ ਦਿਨ, 74 ਸਾਲ ਪਹਿਲਾਂ, ਭਾਰਤ ਨੇ ਆਜ਼ਾਦੀ ਲੈਣ ਮਗਰੋਂ ਅਧਿਕਾਰਤ ਤੌਰ ‘ਤੇ ਆਪਣਾ ਸੰਵਿਧਾਨ ਅਪਣਾਇਆ ਸੀ।

Comment here