ਨਵੀਂ ਦਿੱਲੀ-ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਆ ਰਹੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਤੋਂ ਵੱਧ ਦੋ-ਪੱਖੀ ਬੈਠਕਾਂ ਕਰਨਗੇ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼ੁੱਕਰਵਾਰ ਨੂੰ ਆਪਣੇ ਅਧਿਕਾਰਤ ਘਰ ਅਮਰੀਕੀ ਰਾਸ਼ਟਰਪਤੀ ਅਤੇ ਬੰਗਲਾਦੇਸ਼ੀ ਪ੍ਰਧਾਨ ਮੰਤਰੀ ਨਾਲ ਦੋ-ਪੱਖੀ ਬੈਠਕ ਕਰਨਗੇ। ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਜੀ-20 ਪ੍ਰੋਗਰਾਮਾਂ ‘ਚ ਹਿੱਸਾ ਲੈਣ ਤੋਂ ਇਲਾਵਾ ਬ੍ਰਿਟੇਨ, ਜਾਪਾਨ, ਜਰਮਨੀ ਅਤੇ ਇਟਲੀ ਦੇ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੀ.ਐੱਮ. ਮੋਦੀ ਐਤਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕ੍ਰੋਂ ਨਾਲ ਦੁਪਹਿਰ ਦੇ ਭੋਜਨ ‘ਤੇ ਬੈਠਕ ਕਰਨਗੇ। ਪ੍ਰਧਾਨ ਮੰਤਰੀ ਆਪਣੇ ਕੈਨੇਡਾ ਦੇ ਹਮਰੁਤਬਾ ਨਾਲ ਵੀ ਬੈਠਕ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਕੋਮੋਰੋਸ, ਤੁਰਕੀਏ, ਸੰਯੁਕਤ ਅਰਬ ਅਮੀਰਾਤ, ਦੱਖਣੀ ਕੋਰੀਆ, ਯੂਰਪੀ ਸੰਘ, ਬ੍ਰਾਜ਼ੀਲ ਅਤੇ ਨਾਈਜ਼ੀਰੀਆ ਦੇ ਨੇਤਾਵਾਂ ਨਾਲ ਵੀ ਦੋ-ਪੱਖੀ ਬੈਠਕਾਂ ਕਰਨਗੇ। ਉਹ ਮਾਰੀਸ਼ਸ ਦੇ ਨੇਤਾ ਨਾਲ ਵੀ ਬੈਠਕ ਕਰਨਗੇ।
ਵਿਸ਼ਵ ਨੇਤਾਵਾਂ ਨਾਲ 15 ਤੋਂ ਵੱਧ ਬੈਠਕਾਂ ਕਰਨਗੇ ਪੀਐਮ ਮੋਦੀ

Comment here