ਬਠਿੰਡਾ : ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਲੱਗ ਹੀ ਰੰਗ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਿੰਡਾਂ ਤੇ ਸ਼ਹਿਰਾਂ ਵਿਚ ਜਾ ਕੇ ਆਪਣੀਆਂ ਪਾਰਟੀਆਂ ਦੀਆਂ ਉਪਲਬਧੀਆਂ ਗਿਨਾਉਣ ਦੇ ਨਾਲ ਨਾਲ ਉਮੀਦਵਾਰਾਂ ਨੂੰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਲੋਕਾਂ ਵਿਚ ਪਾਇਆ ਜਾ ਰਿਹਾ ਇਹ ਰੋਸ ਕਈ ਜਗ੍ਹਾ ’ਤੇ ਵਿਰੋਧ ਪ੍ਰਦਰਸ਼ਨ ਵਿਚ ਵੀ ਬਦਲ ਰਿਹਾ ਹੈ। ਤਾਜ਼ਾ ਮਾਮਲਿਆਂ ਅਨੁਸਾਰ ਕਈ ਇਲਾਕਿਆਂ ’ਚ ਕਾਂਗਰਸ ਤੇ ਅਕਾਲੀ ਦਲ ਦੇ ਆਗੂਆਂ ਨੂੰ ਲੋਕਾਂ ਦੇ ਰੋਸ਼ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਪ੍ਰਚਾਰ ਲਈ ਸਥਾਨਕ ਹਰਦੇਵ ਨਗਰ ਪੁੱਜੇ ਤਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਦੇਖਦੇ ਹੀ ਦੇਖਦੇ ਇਹ ਰੋਸ਼ ਪ੍ਰਦਰਸ਼ਣ ’ਚ ਬਦਲਦਾ ਨਜ਼ਰ ਆਇਆ। ਠੇਕਾ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨੇ ਉਨ੍ਹਾਂ ਨਾਲ ਕੀਤੇ ਵਾਅਦੇ ’ਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਥਰਮਲ ਪਲਾਂਟ ਨੂੰ ਮੁੜ ਚਲਾਉਣ ਦੀ ਗੱਲ ਕੀਤੀ ਸੀ ਪਰ ਥਰਮਲ ਨੂੰ ਬੰਦ ਕਰ ਕੇ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ,ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨ ਹਰਸਿਮਰਤ ਕੌਰ ਕੋਲੋਂ ਖੇਤੀ ਕਾਨੂੰਨਾਂ ਬਾਰੇ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਸਥਿਤੀ ਉਸ ਸਮੇਂ ਹੰਗਾਮੇਦਾਰ ਹੋ ਗਈ ਜਦ ਕਿਸਾਨਾਂ ਨੂੰ ਰੋਕਣ ਲਈ ਆਏ ਅਕਾਲੀ ਆਗੂਆਂ ਨੇ ਉਨ੍ਹਾਂ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਤੇ ਰੋਹ ਵਿਚ ਆਏ ਕਿਸਾਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹ ਬਠਿੰਡਾ ਆਉਣ ਵਾਲੇ ਭਾਜਪਾ ਆਗੂਆਂ ਦਾ ਵੀ ਵਿਰੋਧ ਕਰਨਗੇ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਬਠਿੰਡਾ ਪਹੁੰਚ ਰਹੇ ਭਾਜਪਾ ਆਗੂਆਂ ਦਾ ਵਿਰੋਧ ਕਰਨਗੇ।
ਵੋਟ ਮੰਗਣ ਆਏ ਕਈ ਉਮੀਦਵਾਰਾਂ ਦਾ ਤਿੱਖਾ ਵਿਰੋਧ

Comment here