ਵਾਸ਼ਿੰਗਟਨ-ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁਸ਼ ਦੇ ਕਾਰਜਕਾਲ ਤੋਂ ਬਾਅਦ ਹਰ ਸਾਲ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਈ ਜਾਂਦੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਇਸ ਸਾਲ ਵੀ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਇੱਥੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ‘ਹਾਂ, ਉਹ ਪਿਛਲੇ ਸਾਲ ਵਾਂਗ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ।
ਇਕ ਸਵਾਲ ਦੇ ਜਵਾਬ ਵਿਚ ਉਹਨਾਂ ਨੇ ਦੱਸਿਆ ਕਿ ਹਾਲੇ ਸਾਡੇ ਕੋਲ ਇਹ ਜਾਣਕਾਰੀ ਉਪਲਬਧ ਨਹੀਂ ਹੈ ਕਿ ਇਹ ਸਮਾਗਮ ਕਿਸ ਤਾਰੀਖ਼ ਨੂੰ ਹੋਵੇਗਾ ਪਰ ਬਾਇਡੇਨ ਇਸ ਸਮਾਗਮ ਨੂੰ ਇਸ ਦੇਸ਼ ਦੇ ਭਾਰਤੀ-ਅਮਰੀਕੀਆਂ ਅਤੇ ਭਾਰਤ ਨਾਲ ਸਾਂਝੇਦਾਰੀ ਦੇ ਤੌਰ ‘ਤੇ ਮਹੱਤਵਪੂਰਨ ਮੰਨਦੇ ਹਨ। ਇਸ ਦੌਰਾਨ ਮੈਰੀਲੈਂਡ ਦੇ ਗਵਰਨਰ ਲਾਰੈਂਸ ਹੋਗਨ ਨੇ ਕਿਹਾ ਕਿ ਅਕਤੂਬਰ ਨੂੰ ਹਿੰਦੂ ਵਿਰਾਸਤੀ ਮਹੀਨਾ ਐਲਾਨਿਆ ਗਿਆ ਹੈ।
Comment here