ਇਸਲਾਮਾਬਾਦ – ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਦੇ ਫੈਸਲੇ ਚਰਚਾ ਵਿੱਚ ਹਨ, ਸਰਕਾਰ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਸਮੇਤ ਕਈ ਵੱਡੀਆਂ ਹਸਤੀਆਂ ਦੇ ਨਾਂ ‘ਨੋ-ਫਲਾਈ’ ਸੂਚੀ ਵਿੱਚੋਂ ਹਟਾ ਦਿੱਤੇ ਹਨ। ਪਿਛਲੇ ਹਫ਼ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੂੰ ‘ਐਗਜ਼ਿਟ ਕੰਟਰੋਲ ਲਿਸਟ’ (ਈਸੀਐਲ) ਦੀ ਸਮੀਖਿਆ ਕਰਨ ਲਈ ਅਧਿਕਾਰਤ ਕੀਤਾ ਗਿਆ ਸੀ। ਇਸ ਸੂਚੀ ਵਿੱਚ ਉਹ ਲੋਕ ਹਨ ਜਿਨ੍ਹਾਂ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਹੈ। ‘ਐਕਸਪ੍ਰੈਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨਾਵਾਂ ਨੂੰ ਈਸੀਐਲ ਵਿੱਚੋਂ ਕੱਢਣ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਬਿਨਾਂ ਕਿਸੇ ਠੋਸ ਕਾਰਨ ਦੇ 120 ਦਿਨਾਂ ਤੋਂ ਸੂਚੀ ਵਿੱਚ ਸਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਉਨ੍ਹਾਂ ਦੀ ਪਤਨੀ ਨੁਸਰਤ ਸ਼ਾਹਬਾਜ਼, ਭਤੀਜੀ ਮਰੀਅਮ ਨਵਾਜ਼, ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ, ਉਨ੍ਹਾਂ ਦੇ ਪੁੱਤਰ ਅਬਦੁੱਲਾ ਖਾਕਾਨ ਅਤੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੂੰ ਬਿਨਾਂ ਕਿਸੇ ਪਾਬੰਦੀ ਦੇ ਦੇਸ਼ ਛੱਡਣ ਦੀ ਇਜਾਜ਼ਤ ਦਿੱਤੀ ਗਈ ਹੈ। ਸਨਾਉੱਲ੍ਹਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸਿਆਸੀ ਬਦਲਾਖੋਰੀ ਲਈ ਨਾਮ ਈਸੀਐਲ ਵਿੱਚ ਪਾਏ ਗਏ ਸਨ। ਈਸੀਐਲ ਦੀ ਕਾਲੀ ਸੂਚੀ ਵਿੱਚ 4,863 ਅਤੇ ਆਰਜ਼ੀ ਰਾਸ਼ਟਰੀ ਪਛਾਣ ਸੂਚੀ ਵਿੱਚ 30,000 ਲੋਕ ਹਨ। ਮੰਤਰੀ ਨੇ ਕਿਹਾ ਸੀ ਕਿ ਈਸੀਐਲ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ, ਜਿਸ ਦਾ ਸਿੱਧਾ ਲਾਭ 3,500 ਲੋਕਾਂ ਨੂੰ ਮਿਲੇਗਾ।
ਸ਼ਰੀਫ, ਅੱਬਾਸੀ, ਖਾਕਾਨ ਦੇ ਨਾਮ ਨੋ ਫਲਾਈ ਸੂਚੀ ਚੋਂ ਹਟਾਏ


Comment here