ਸਿਆਸਤਖਬਰਾਂਚਲੰਤ ਮਾਮਲੇ

ਸ਼ਹੀਦ ਭਗਤ ਸਿੰਘ ਨੂੰ ਸਿਆਸੀ ਸ਼ਰਧਾਂਜਲੀਆਂ…

ਹਵਾਈ ਅੱਡੇ ਦਾ ਨਾਂ ਸ਼ਹੀਦ ਤੇ ਨਾਂ ‘ਤੇ ਰੱਖਿਆ

ਸਟੇਟ ਐਵਾਰਡ ਮੁੜ ਚਾਲੂ ਕੀਤਾ

ਪੰਜਾਬੀ ਕਲਾਕਾਰਾਂ ਨੇ ਵੀ ਦਿੱਤੀ ਸ਼ਰਧਾਂਜਲੀ
ਖਟਕੜ ਕਲਾਂ– ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਦੇਸ਼ ਵਿਦੇਸ਼ ਚ ਉਹਨਾਂ ਦੀ ਵਿਚਾਰਧਾਰਾ ਦਾ ਸਮਰਥਨ ਕਰਨ ਵਾਲੇ ਉਹਨਾਂ ਨੂੰ ਯਾਦ ਕਰ ਰਹੇ ਹਨ। ਵਖ ਵਖ ਸਮਾਗਮ ਕਰਕੇ ਸ਼ਰਧਾਂਜਲੀ ਦਿਤੀ ਜਾ ਰਹੀ ਹੈ, ਉਹਨਾਂ ਦੇਵਿਚਾਰਾਂ ਦੇ ਠੋਕ ਕੇ ਪਹਿਰੇ ਦੇਣ ਦੇ ਨਾਅਰੇ ਵੀ ਇਕ ਦਿਨ ਦੇ ਇਨਕਲਾਬੀ ਲਾ ਰਹੇ ਨੇ। ਏਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਖਟਕੜ ਕਲਾਂ  ਪੁੱਜੇ। ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਮੈਂ ਜਦ ਵੀ ਕੁਝ ਵਧੀਆ ਹਾਸਲ ਕਰਦਾ ਸੀ, ਇਥੋੰ ਤਕ ਕਿ ਕੋਈ ਨਵੀਂ ਗੱਡੀ ਵੀ ਲੈਂਦਾ ਸੀ ਤਾਂ ਖਟਕੜ ਕਲਾਂ। ਚ ਆ ਕੇ ਮਥਾ ਟੇਕਦਾ ਹੁੰਦਾ ਸੀ। ਤੇ ਅਜ ਦੇ ਉਹਨਾਂ ਨੇ ਨੌਜਵਾਨਾਂ ਲਈ ਸ਼ਹੀਦ ਭਗਤ ਸਿੰਘ  ਦੇ ਨਾਂ ’ਤੇ ਚਲ ਰਹੇ ਸਟੇਟ ਐਵਾਰਡ, ਨੂੰ ਮੁੜ ਚਾਲੂ ਕਰਨ ਦਾ ਐਲਾਨ ਵੀ ਕੀਤਾ  ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਹੁਣ 51 ਹਜਾਰ ਦੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਤੀਹ ਨਵੰਬਰ ਤਕ ਅਰਜੀਆਂ ਮੰਗੀਆਂ ਨੇ।

ਓਧਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਲਗਾਤਾਰ ਮਾਨ ਸਰਕਾਰ ਤੇ ਹਮਲਾਵਰ ਹਨ, ਉਹਨਾਂ ਨੇ ਟਵੀਟ ਕੀਤ ਹੈ ਕਿ 646 PTI ਜਥੇਬੰਦੀ ਵਾਲੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਮਿਲੋ, ਜੋ ਇੱਕ ਵਾਰ ਫਿਰ ਖਟਕੜ ਕਲਾਂ ਵਿੱਚ ਪੰਡਾਲ ਦੇ ਸਾਹਮਣੇ ਇੱਕ ਪਾਣੀ ਵਾਲੀ ਟੈਂਕੀ ਦੇ ਉੱਪਰ ਹੈ, ਜਿੱਥੇ ਮਾਨ ਸਾਹਿਬ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਜਾ ਰਹੇ ਹਨ। ਅਸਲ ਚ ਮੁਖ ਮੰਤਰੀ ਦੀ ਇਥੇ ਫੇਰੀ ਦੌਰਾਨ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਘਰ ਨੇੜੇ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ। ਇਥੇ ਸਿੱਪੀ ਸ਼ਰਮਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਚ ਉਸ ਨੇ ਕਿਹਾ ਕਿ ਉਸ ਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ। ਨੌਕਰੀਆਂ ਦੇਣੀਆਂ ਤਾਂ ਦੂਰ, ਹੁਣ ਉਹ ਮਿਲਣ ਤੋਂ ਵੀ ਕੰਨੀ ਕਤਰਾਉਂਦੇ ਹਨ। ਮਜ਼ਬੂਰੀ ਵਿੱਚ ਆਪਣਾ ਹੱਕ ਲੈਣ ਲਈ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਖਟਕੜਕਲਾਂ ਵਿੱਚ ਟੈਂਕੀ ’ਤੇ ਧਰਨੇ ’ਤੇ ਬੈਠਣਾ ਪਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸੈਨੀਵਾਲਾ ਵਿਖੇ ਜਾ ਕੇ ਵੀ ਸ਼ਹੀਦ ਭਗਤ ਸਿੰਘ , ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਕੀਤੇ। ਅਤੇ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।

ਏਅਰਪੋਰਟ ਦਾ ਨਾਂ ਸ਼ਹੀਦ ਦੇ ਨਾਂ ਤੇ

ਚੰਡੀਗੜ ਏਅਰਪੋਰਟ ਦਾ ਨਾਮ ਰਸਮੀ ਤੌਰ ਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਐਲਾਨ ਦਿਤਾ ਗਿਆ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਮ ਬਦਲਣ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਵੀਕੇ ਸਿੰਘ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਅਨਿਲ ਵਿੱਜ , ਬੰਡਾਰੂ ਦੱਤਾਤ੍ਰੇਅ ਅਤੇ ਬੀਐੱਲ ਪੁਰੋਹਿਤ ਵੀ ਸਨ। ਭਗਵੰਤ ਮਾਨ ਨੇ ਇਥੇ ਕਿਹਾ ਕਿ ਇਹ ਪੰਜਾਬ ਅਤੇ ਹਰਿਆਣਾ ਦੋਵਾਂ ਦੀ ਸਾਂਝੀ ਮੰਗ ਸੀ। ਤੇ  ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਪ੍ਰਧਾਨ ਮੰਤਰੀ ਮੋਦੀ ਇੰਨੀ ਛੇਤੀ ਉਨ੍ਹਾਂ ਦੀ ਮੰਗ ਮੰਨ ਲੈਣਗੇ। ਪਰ ਅਸੀਂ ਮੋਦੀ ਜੀ ਦਾ ਇਸ ਵਾਸਤੇ ਧੰਨਵਾਦ ਕਰਰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ, ਕੈਨੇਡਾ ਸਮੇਤ ਕਈ ਦੇਸ਼ਾਂ ਵਿੱਚ ਪੰਜਾਬੀ ਵੱਸਦੇ ਹਨ ਅਤੇ ਇਥੋਂ ਫਲਾਈਟਾਂ ਚਲਾਉਣ ਲਈ ਵੀ ਗੱਲ ਕੀਤੀ ਜਾਵੇਗੀ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਦਾ ਨਾਂਅ ਰੱਖਣਾ ਮੇਰੇ ਲਈ ਸੁਭਾਗ ਵਾਲੀ ਗੱਲ ਹੈ, ਭਾਵੇਂ ਕਿ ਇਹ ਭਗਤ ਸਿੰਘ ਦੀ ਕੁਰਬਾਨੀ ਅੱਗੇ ਬਹੁਤ ਹੀ ਛੋਟੀ ਜਿਹੀ ਗੱਲ ਹੈ। ਇਸ ਮਸਲੇ ਤੇ ਬਾਦਲ ਦਲ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਕਿੱਲੇ ਮੋਹਾਲੀ ਦੀ ਜ਼ਮੀਨ ਦਿੱਤੀ ਅਤੇ ਇਸ ਦਾ ਨਾਮ “ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ” ਰੱਖਣ ਦਾ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਸੀ। ਪਰ ਹੁਣ ਚੰਡੀਗੜ੍ਹ ਸ਼ਬਦ ਜੋੜ ਦਿੱਤਾ ਹੈ ਤੇ ”ਪੰਜਾਬ ਵਿਰੋਧੀ ਇਸ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।

ਪੰਜਾਬੀ ਕਲਾਕਾਰਾਂ ਨੇ ਵੀ ਦਿੱਤੀ ਸ਼ਰਧਾਂਜਲੀ

ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਹਨ। ਪੰਜਾਬੀ ਇੰਡਸਟਰੀ ਦੇ ਦਿੱਗਜ ਕਲਾਕਾਰਾਂ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ‘ਤੇ ਪੋਸਟਾਂ ਸ਼ੇਅਰ ਕਰਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰ ਰਹੇ ਹਨ।
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਭਾਵੁਕ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਸ਼ੇਅਰ ਕਰ ਕੈਪਸ਼ਨ ‘ਚ ਹੱਥ ਜੋੜ ਕੇ ਸਤਿਕਾਰ ਦੇਣ ਵਾਲੀ ਇਮੋਜੀ ਬਣਾਈ। ਪੰਜਾਬੀ ਗਾਇਕ ਗੁਰਦਾਸ ਮਾਨ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਵੀਡੀਓ ‘ਚ ਉਨ੍ਹਾਂ ਨੇ ਆਪਣਾ ਭਗਤ ਸਿੰਘ ‘ਤੇ ਗਾਇਆ ਗੀਤ ਵੀ ਇਸਤੇਮਾਲ ਕੀਤਾ। ਦੱਸਣਯੋਗ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਖਟਕੜ ਕਲਾਂ ਵਿਖੇ ਹੋਇਆ ਸੀ। ਉਨ੍ਹਾਂ ਦਾ ਅੱਜ 115ਵਾਂ ਜਨਮ ਦਿਹਾੜਾ ਹੈ। ਉਨ੍ਹਾਂ ਦੇ ਜਨਮਦਿਨ ਨੂੰ ਪੰਜਾਬ ਸਰਕਾਰ ਬੇਹੱਦ ਉਤਸ਼ਾਹ ਤੇ ਧੂਮਧਾਮ ਨਾਲ ਮਨਾ ਰਹੀ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਪੀੜ੍ਹੀ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਇਕ ਸਟੇਟ ਐਵਾਰਡ, ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਉਹ ਹੁਣ ਦੇਣਾ ਸ਼ੁਰੂ ਦਿੱਤਾ ਜਾਵੇਗਾ। ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। ਇਸ ਪੁਰਸਕਾਰ ਲਈ 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਨੌਜਵਾਨ ਪੀੜ੍ਹੀ 30 ਨਵੰਬਰ ਤੱਕ ਅਪਲਾਈ ਕਰ ਸਕਦੀ ਹੈ। ਇਸ ਸੰਬੰਧੀ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।

Comment here