ਸਿਆਸਤਖਬਰਾਂਚਲੰਤ ਮਾਮਲੇ

ਸ਼ਹੀਦ ਹੋਣ ਵਾਲੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੂ 1 ਕਰੋੜ ਦੀ ਗਰਾਂਟ

ਚੰਡੀਗੜ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਪ੍ਰਸ਼ਾਸਨ ਦੇ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਫੈਸਲੇ ਮੁਤਾਬਕ ਡਿਊਟੀ ‘ਤੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ। ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ ਕਰ ​​ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ਉਤੇ ਹੱਲ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਕੰਮ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ। ਇਸ ਤਾਜ਼ਾ ਫੈਸਲੇ ਨਾਲ ਆਪ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪਠਾਨਕੋਟ ਵਿਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ। ਪੰਜਾਬ ਪੁਲਿਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੀ ਰਾਹਤ ਰਾਸ਼ੀ ਮਿਲੇਗੀ।

Comment here