ਨਵੀਂ ਦਿੱਲੀ-ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਖਿਲਾਫ ਰੇਪ ਦਾ ਮਾਮਲਾ ਦਰਜ ਕਰਨ ਲਈ ਦਿੱਲੀ ਹਾਈ ਕੋਰਟ ਨੇ ਹੁਕਮ ਦਿੱਤਾ ਹੈ। ਇਹ ਹੁਕਮ 2018 ‘ਚ ਭਾਜਪਾ ਨੇਤਾ ‘ਤੇ ਲੱਗੇ ਦੋਸ਼ਾਂ ਨੂੰ ਲੈ ਕੇ ਦਿੱਤਾ ਗਿਆ ਹੈ। ਨਾਲ ਹੀ ਹਾਈਕੋਰਟ ਨੇ ਕਿਹਾ ਕਿ ਪੁਲਿਸ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਕਰਕੇ ਹੇਠਲੀ ਅਦਾਲਤ ਨੂੰ ਰਿਪੋਰਟ ਸੌਂਪੇ। ਦੂਜੇ ਪਾਸੇ ਸ਼ਾਹਨਵਾਜ਼ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੁਪਰੀਮ ਕੋਰਟ ‘ਚ ਦਾਇਰ ਅਪੀਲ ‘ਚ ਭਾਜਪਾ ਨੇਤਾ ਨੇ ਕਿਹਾ ਕਿ ਇਸ ਮਾਮਲੇ ‘ਤੇ ਜਲਦ ਸੁਣਵਾਈ ਹੋਣੀ ਚਾਹੀਦੀ ਹੈ ਪਰ ਅਦਾਲਤ ਨੇ ਇਸ ਤੋਂ ਇਨਕਾਰ ਕਰ ਦਿੱਤਾ। ਅਦਾਲਤ ਵੱਲੋਂ ਅਗਲੇ ਹਫ਼ਤੇ ਇਸ ਮਾਮਲੇ ’ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ। ਪੀੜਤਾ ਨੇ ਜਨਵਰੀ 2018 ‘ਚ ਹੇਠਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਸ਼ਾਹਨਵਾਜ਼ ਨੇ ਛਤਰਪੁਰ ਫਾਰਮ ਹਾਊਸ ‘ਤੇ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਕਥਿਤ ਤੌਰ ਤੇ ਜਬਰ ਜਨਾਹ ਕੀਤਾ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸੀ। ਉਸ ਨੇ ਦਿੱਲੀ ਪੁਲਸ ਕੋਲ ਸ਼ਿਕਾਇਤ ਕੀਤੀ ਸੀ ਪਰ ਪੁਲਸ ਨੇ ਕਾਰਵਾਈ ਨਹੀਂ ਸੀ ਕੀਤੀ, ਤਾਂ ਉਸ ਨੇ ਅਦਾਲਤ ਦਾ ਰੁਖ ਕੀਤਾ ਸੀ।
Comment here