ਅਪਰਾਧਖਬਰਾਂ

ਸ਼ੋਪੀਆਂ ‘ਚ ਇੱਕ ਅੱਤਵਾਦੀ ਢੇਰ

ਸ਼੍ਰੀਨਗਰ: ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ਦੌਰਾਨ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਸੂਤਰਾਂ ਨੇ ਅਨੁਸਾਰ ਸੁਰੱਖਿਆ ਫ਼ੋਰਸਾਂ ਦੀ ਸਾਂਝੀ ਟੀਮ ਸ਼ੋਪੀਆਂ ਜ਼ਿਲ੍ਹੇ ਦੇ ਨਦੀਗਾਮ ਪਿੰਡ ‘ਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਇਸ ਦੌਰਾਨ ਅੱਤਵਾਦੀਆਂ ਨਾਲ ਉਨ੍ਹਾਂ ਉਪਰ ਫਾਈਰਿੰਗ ਸੁਰੂ ਕਰ ਦਿੱਤੀ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ। ਮਾਰੇ ਗਏ ਅੱਤਵਾਦੀ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਹਾਲੇ ਜਾਰੀ ਹੈ। ਪਿਛਲੇ ਮਹੀਨੇ ਕਸ਼ਮੀਰ ‘ਚ ਅੱਤਵਾਦੀ ਸੰਗਠਨਾਂ ਦੇ ਕੁਝ ਸੀਨੀਅਰ ਕਮਾਂਡਰਾਂ ਸਮੇਤ 21 ਤੋਂ ਵੱਧ ਅੱਤਵਾਦੀ ਮੁਕਾਬਲੇ ‘ਚ ਮਾਰੇ ਗਏ ਹਨ।

Comment here