ਸ਼੍ਰੀਨਗਰ – ਪੁਲਸ ਨੇ ਇਹ ਜਾਣਕਾਰੀ ਦਿੱਤੀ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਦੱਖਣੀ ਕਸ਼ਮੀਰ ‘ਚ ਸ਼ੋਪੀਆਂ ਜ਼ਿਲ੍ਹੇ ਦੇ ਤੁਰਕਵਾਂਗਮ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਘੇਰਾਬੰਦੀ ਕੀਤੀ ਅਤੇ ਫਿਰ ਤਲਾਸ਼ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਜਦੋਂ ਤਲਾਸ਼ੀ ਦਲ ਸ਼ੱਕੀ ਟਿਕਾਣੇ ਵੱਲ ਵਧਣ ਲੱਗੀ, ਉਦੋਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ, ਜਿਸ ਦੀ ਲਾਸ਼ ਮੌਕੇ ਤੋਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਤਵਾਦੀ ਦੀ ਪਛਾਣ ਸ਼ੋਪੀਆ ਦੇ ਤਾਕ ਮੁਹੱਲੇ ਦੇ ਰਹਿਣ ਵਾਲੇ ਮੁਨੀਬ ਅਹਿਮਦ ਸ਼ੇਖ ਵਜੋਂ ਹੋਈ ਹੈ, ਜੋ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ। ਬੁਲਾਰੇ ਨੇ ਕਿਹਾ,”ਪੁਲਸ ਰਿਪੋਰਟ ਦੇ ਅਨੁਸਾਰ, ਜੋ ਅੱਤਵਾਦੀ ਮਾਰਿਆ ਗਿਆ ਉਹ ਉਨ੍ਹਾਂ ਸਮੂਹਾਂ ਦਾ ਹਿੱਸਾ ਸੀ, ਜਿਨ੍ਹਾਂ ਦਾ ਹੱਥ ਪੁਲਸ/ਸੁਰੱਖਿਆ ਫ਼ੋਰਸਾਂ ‘ਤੇ ਹਮਲਿਆਂ ਅਤੇ ਨਾਗਰਿਕਾਂ ‘ਤੇ ਅੱਤਿਆਚਾਰਾਂ ਸਮੇਤ ਕਈ ਅੱਤਵਾਦੀ ਅਪਰਾਧਾਂ ਵਿਚ ਸ਼ਾਮਲ ਸਨ।” ਉਨ੍ਹਾਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ, ਗੋਲਾ ਬਾਰੂਦ ਆਦਿ ਬਰਾਮਦ ਕੀਤਾ ਗਿਆ ਹੈ।
ਸ਼ੋਪੀਆਂ ”ਚ ਮੁਕਾਬਲੇ ’ਚ ਲਸ਼ਕਰ ਦਾ ਅੱਤਵਾਦੀ ਢੇਰ

Comment here