ਪੇਸ਼ਾਵਰ-ਪ੍ਰਾਇਮਰੀ ਤੋਂ ਕਾਲਜ ਪੱਧਰ ਤੱਕ ਦੇ ਪਾਠਕ੍ਰਮ ਵਿਚ ਪਵਿੱਤਰ ਕੁਰਾਨ ਨੂੰ ਅਨੁਵਾਦ ਦੇ ਨਾਲ ਸ਼ਾਮਲ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਪਾਕਿਸਤਾਨ ਦੀ ਇਕ ਸਿਖਰਲੀ ਅਦਾਲਤ ਨੇ ਰੱਦ ਕਰ ਦਿੱਤਾ। ਸਿੰਧ ਹਾਈ ਕੋਰਟ ਨੇ ਆਪਣੇ ਫੈਸਲੇ ਵਿਚ ਇਸ ਆਧਾਰ ’ਤੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਕਿ ਵਿਸ਼ਵਾਸ ਇਕ ਵਿਅਕਤੀ ਦਾ ਨਿੱਜੀ ਮਾਮਲਾ ਹੈ ਅਤੇ ਅਦਾਲਤ ਇਸ ਵਿਚ ਦਖਲ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਜਦੋਂ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਸਿੱਖਿਆ ਪਾਠਕ੍ਰਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾ ਸਕਦਾ।
ਹਾਈ ਕੋਰਟ ਨੇ ਕਿਹਾ ਕਿ ਸੰਵਿਧਾਨ ਨੇ ਸੱਤਾ ਦੇ ਤਿੰਨ ਥੰਮ੍ਹ ਹਾਂ- ਨਿਆਂਪਾਲਿਕਾ, ਵਿਧਾਨਪਾਲਿਕਾ ਅਤੇ ਪ੍ਰਸ਼ਾਸਨ ਦੀਆਂ ਭੂਮਿਕਾਵਾਂ ਵਿਚਕਾਰ ਸੰਤੁਲਨ ਕਾਇਮ ਕੀਤਾ ਹੈ। ਅਦਾਲਤ ਨੇ ਕਿਹਾ ਕਿ ਸੰਵਿਧਾਨ ਦਾ ਆਰਟੀਕਲ 20 ਨਾਗਰਿਕਾਂ ਨੂੰ ਧਾਰਮਿਕ ਆਜ਼ਾਦੀ ਪ੍ਰਦਾਨ ਕਰਦਾ ਹੈ ਅਤੇ ਰਾਜ ਲਈ ਇਹ ਲਾਜ਼ਮੀ ਬਣਾਉਂਦਾ ਹੈ ਕਿ ਉਹ ਵਿਅਕਤੀਆਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਵੇ।
Comment here