ਚੰਡੀਗੜ੍ਹ – ਅੱਜ ਇੱਥੇ ਇੱਕ ਨਿੱਜੀ ਸਕੂਲ ਵਿੱਚ ਵੱਡਾ ਹਾਦਸਾ ਵਾਪਰਿਆ,ਇੱਥੇ ਦੇ ਕਾਰਮਲ ਕਾਨਵੈਂਟ ਸਕੂਲ, ਸੈਕਟਰ-9 ‘ਚ ਇਕ ਵੱਡਾ ਪਿੱਪਲ ਦਾ ਦਰੱਖਤ ਡਿੱਗ ਗਿਆ। ਕਈ ਬੱਚੇ ਉਸ ਦੀ ਲਪੇਟ ‘ਚ ਆ ਗਏ। ਇਕ ਬੱਚੀ ਦੀ ਮੌਤ ਹੋਣ ਅਤੇ 15 ਬੱਚੇ ਜ਼ਖਮੀ ਹੋਣ ਦੀ ਦੁਖਦ ਖਬਰ ਆ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ‘ਚ ਲੰਚ ਟਾਈਮ ਸੀ ਤੇ ਇਸ ਵੱਡੇ ਦਰੱਖ਼ਤ ਕੋਲ ਕਈ ਬੱਚੇ ਖੇਡ ਰਹੇ ਸਨ। ਉਦੋਂ ਹੀ ਅਚਾਨਕ ਦਰੱਖ਼ਤ ਬੱਚਿਆਂ ‘ਤੇ ਡਿੱਗ ਪਿਆ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ‘ਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਜ਼ਖ਼ਮੀ ਵਿਦਿਆਰਥੀਆਂ ਨੂੰ ਪੀਜੀਆਈ ਤੇ ਕੁਝ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਹੈ। ਸਕੂਲ ਦੇ ਅੰਦਰ ਜੋ ਦਰੱਖ਼ਤ ਡਿੱਗਿਆ ਹੈ, ਉਹ 200 ਸਾਲ ਪੁਰਾਣਾ ਪਿੱਪਲ ਦਾ ਵਿਰਾਸਤੀ ਦਰੱਖ਼ਤ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮਾਪੇ ਵੀ ਸਕੂਲ ਪਹੁੰਚ ਗਏ। ਮਾਪੇ ਗੇਟ ‘ਤੇ ਹੰਗਾਮਾ ਕਰ ਰਹੇ ਹਨ। ਤਿੰਨ ਤੋਂ ਚਾਰ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਜੀ.ਐਮ.ਐਸ.ਐਚ.-16 ਅਤੇ ਪੀ.ਜੀ.ਆਈ. ਇਸ ਦੇ ਨਾਲ ਹੀ ਸਕੂਲ ਵਿੱਚ ਰਾਹਤ ਤੇ ਬਚਾਅ ਕਾਰਜ ਚੱਲ ਰਿਹਾ ਹੈ। ਚੰਡੀਗੜ੍ਹ ਪੁਲਿਸ ਦੇ ਡੀਆਈਜੀ ਦੀਪਕ ਪੁਰੋਹਿਤ ਤੇ ਆਈਜੀ, ਐੱਸਪੀ ਸਿਟੀ ਸ਼ਰੂਤੀ ਅਰੋੜਾ ਤੇ ਪੁਲੀਸ ਟੀਮ ਵੀ ਪੁੱਜੀ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਸਕੂਲ ਪਹੁੰਚ ਗਏ ਹਨ। ਆਮ ਆਦਮੀ ਪਾਰਟੀ ਦੇ ਪ੍ਰਧਾਨ ਪ੍ਰੇਮ ਗਰਗ ਤੇ ਇਲਾਕਾ ਕੌਂਸਲਰ ਵੀ ਮੌਕੇ ’ਤੇ ਪਹੁੰਚ ਗਏ ਹਨ। ਸਿੱਖਿਆ ਅਧਿਕਾਰੀ ਵੀ ਇੱਥੇ ਪਹੁੰਚੇ ਹਨ।
Comment here